ਬਿਨਾਂ ਟਿਕਟ ਰੇਲਵੇ ਯਾਤਰੀਆਂ ਤੋਂ ਵਸੂਲਿਆ 52,000 ਰੁਪਏ ਜੁਰਮਾਨਾ
Saturday, Aug 17, 2024 - 01:01 AM (IST)
ਜੈਤੋ, (ਪਰਾਸ਼ਰ)- ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਡਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਦੀ ਅਗਵਾਈ ਹੇਠ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਪਰਮਦੀਪ ਸਿੰਘ ਸੈਣੀ ਦੀ ਅਗਵਾਈ ਹੇਠ 15 ਅਗਸਤ ਨੂੰ 2024, ਰੇਲ ਗੱਡੀ ਨੰਬਰ 12498 (ਅੰਮ੍ਰਿਤਸਰ-ਨਵੀਂ ਦਿੱਲੀ ਸ਼ਾਨੇ ਪੰਜਾਬ) ਤੇ ਰੇਲ ਗੱਡੀ ਨੰਬਰ 12715 (ਹਜ਼ੂਰ ਸਾਹਿਬ ਨਾਂਦੇੜ ਸੱਚਖੰਡ ਐਕਸਪ੍ਰੈਸ) ਵਿਚ ਟਿਕਟ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਟਿਕਟ ਚੈਕਿੰਗ ਮੁਹਿੰਮ ਵਿਚ ਕਮਰਸ਼ੀਅਲ ਇੰਸਪੈਕਟਰ ਜਲੰਧਰ ਨਿਤੇਸ਼ ਸਮੇਤ ਟਿਕਟ ਚੈਕਿੰਗ ਸਟਾਫ਼ ਅਤੇ ਜੀ. ਆਰ. ਪੀ. ਦੇ ਕਰਮਚਾਰੀ ਉਨ੍ਹਾਂ ਦੇ ਨਾਲ ਸਨ। ਬਿਨਾਂ ਟਿਕਟ ਅਤੇ ਬੇਨਿਯਮੀ ਨਾਲ ਸਫ਼ਰ ਕਰਨ ਵਾਲੇ 126 ਯਾਤਰੀਆਂ ਤੋਂ ਕਰੀਬ 52 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ। ਟਿਕਟਾਂ ਦੀ ਚੈਕਿੰਗ ਦੌਰਾਨ ਤਿੰਨ ਅਣਅਧਿਕਾਰਤ ਵਿਕਰੇਤਾ ਰੇਲਗੱਡੀ ’ਚ ਫੜੇ ਗਏ, ਜਿਨ੍ਹਾਂ ਨੂੰ ਮੌਕੇ ’ਤੇ ਹੀ ਜੁਰਮਾਨਾ ਕੀਤਾ ਗਿਆ ਅਤੇ ਭਵਿੱਖ ਵਿੱਚ ਇਹ ਗੈਰ-ਕਾਨੂੰਨੀ ਵਿਕਰੇਤਾ ਦੁਬਾਰਾ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ।