ਫਰੀਦਕੋਟ ''ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਇੰਜਣ ''ਚੋਂ ਮਚੇ ਅੱਗ ਦੇ ਭਾਂਬੜ

06/07/2023 5:11:39 PM

ਫਰੀਦਕੋਟ (ਰਾਜਨ) : ਫਰੀਦਕੋਟ ਵਿਖੇ ਇਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪਰ ਕਾਰ ਚਾਲਕ ਦੇ ਫੁਰਤੀ ਨਾਲ ਬਾਹਰ ਆ ਜਾਣ ਦੀ ਸੂਰਤ ਵਿਚ ਵੱਡਾ ਹਾਦਸਾ ਵਾਪਰਨ ਤੋਂ ਟਲ ਗਿਆ। ਜਾਣਕਾਰੀ ਮੁਤਾਬਕ ਕਾਰ ਚਾਲਕ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਾਰਾਂ ਦੇ ਸੀਟ ਕਵਰਾਂ ਦਾ ਕੰਮ ਕਰਦਾ ਹੈ। ਅੱਜ ਜਦੋਂ ਉਹ ਆਪਣੀ ਕਾਰ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ ਤਾਂ ਉਸ ਅਚਾਨਕ ਕਾਰ 'ਚੋਂ ਧੂਆਂ ਨਿਕਲਦਾ ਦੇਖਿਆ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਟੋਲ ਪਲਾਜ਼ਾ ਨੂੰ 20 ਰੁਪਏ ਵੱਧ ਵਸੂਲਣੇ ਪਏ ਮਹਿੰਗੇ, ਲੱਗਾ ਮੋਟਾ ਜੁਰਮਾਨਾ

ਇਸ ਦੌਰਾਨ ਉਹ ਮੁਸਤੈਦੀ ਨਾਲ ਕਾਰ ’ਚੋਂ ਬਾਹਰ ਆ ਗਿਆ ਤੇ ਦੇਖਦੇ ਹੀ ਦੇਖਦੇ ਕਾਰ 'ਚ ਲੱਗੀ ਅੱਗ ਨੇ ਭਿਆਨਕ ਰੂਪ ਧਾਰ ਲਿਆ ਤੇ ਗੱਡੀ ਦਾ ਇੰਜਣ ਸੜ ਗਿਆ। ਉਸਨੇ ਦੱਸਿਆ ਕਿ ਲੋਕਾਂ ਦੀ ਸਹਾਇਤਾ ਨਾਲ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਰ ਦਾ ਭਾਰੀ ਨੁਕਸਾਨ ਹੋ ਗਿਆ।

ਇਹ ਵੀ ਪੜ੍ਹੋ- ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ BJP ਨੇ ਉਲੀਕੀ ਵੱਡੀ ਰਣਨੀਤੀ, ਪੰਜਾਬ 'ਚ ਦੋ ਵਿਸ਼ਾਲ ਰੈਲੀਆਂ ਕਰਨਗੇ ‘ਸ਼ਾਹ’

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News