ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਜੰਮੂ-ਕਸ਼ਮੀਰ ''ਚ ਪੰਜਾਬੀ ਫੌਜੀਆਂ ਦੀ ਕੁਰਬਾਨੀ ''ਤੇ ਪ੍ਰਗਟਾਇਆ ਦੁੱਖ

04/21/2023 8:35:01 PM

ਚੰਡੀਗੜ੍ਹ : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੱਲ੍ਹ ਜੰਮੂ-ਕਸ਼ਮੀਰ ਵਿੱਚ ਦੇਸ਼ ਲਈ ਲੜਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ 4 ਸਿੱਖ ਫੌਜੀਆਂ ਦੀ ਬਹਾਦਰੀ ਅਤੇ ਮਹਾਨ ਕੁਰਬਾਨੀ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਸਿੱਖ ਫੌਜੀਆਂ ਵੱਲੋਂ ਜਵਾਨੀ ਦੀ ਬੁਲੰਦੀ 'ਤੇ ਦਿੱਤੀ ਗਈ ਸ਼ਹਾਦਤ 'ਤੇ ਦੁੱਖ ਪ੍ਰਗਟਇਆ। ਸਾਹਨੀ ਨੇ ਸੋਸ਼ਲ ਮੀਡੀਆ 'ਤੇ ਟ੍ਰੋਲ ਕਰਨ ਵਾਲਿਆਂ ਨੂੰ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਅਪਮਾਨਜਨਕ ਕੋਈ ਵੀ ਟਿੱਪਣੀ ਪੋਸਟ ਕਰਨ ਤੋਂ ਪਹਿਲਾਂ ਦੋ ਵਾਰ ਸੋਚਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਦੇਸ਼ ਭਗਤੀ ਅਤੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਯੋਗਦਾਨ ਲਈ ਕਿਸੇ ਪੁਸ਼ਟੀ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ : ਪਿਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਗੋਲਡੀ ਕੰਬੋਜ ਦਾ ਪਹਿਲਾ ਬਿਆਨ ਆਇਆ ਸਾਹਮਣੇ

ਇਹ ਜਾਣਿਆ ਜਾਂਦਾ ਹੈ ਕਿ ਆਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ਾਂ ਵੱਲੋਂ ਫਾਂਸੀ ਦਿੱਤੇ ਗਏ 121 ਆਜ਼ਾਦੀ ਘੁਲਾਟੀਆਂ 'ਚੋਂ 93 ਅਤੇ ਉਮਰ ਕੈਦ ਦੀ ਸਜ਼ਾ ਕੱਟਣ ਵਾਲੇ 2626 'ਚੋਂ 2417 ਪੰਜਾਬੀ ਸਨ। ਉਦੋਂ ਤੋਂ ਲੈ ਕੇ ਅੱਜ ਤੱਕ ਪੰਜਾਬ ਅਤੇ ਪੰਜਾਬੀ ਭਾਰਤ ਦੀ ਸੁਰੱਖਿਆ ਦੇ ਮੋਢੀ ਰਹੇ ਹਨ। ਸਾਹਨੀ ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਜਦੋਂ ਵੀ ਜੰਮੂ-ਕਸ਼ਮੀਰ ਵਿੱਚ ਫੌਜ ਦੇ ਜਵਾਨ ਇਕ ਥਾਂ ਤੋਂ ਦੂਜੀ ਥਾਂ ਵੱਲ ਵਧ ਰਹੇ ਹੋਣ ਤਾਂ ਉਹ ਉਸ ਰਸਤੇ ਦਾ ਪਹਿਲਾਂ ਤੋਂ ਹੀ ਨਿਰੀਖਣ ਕਰ ਲੈਣ ਤਾਂ ਜੋ ਸਾਡੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh