ਮੁੜ ਗਰਮਾਇਆ ਜ਼ੀਰਾ ਸ਼ਰਾਬ ਫੈਕਟਰੀ ਦਾ ਮੁੱਦਾ, ਭਰੇ ਗਏ ਸੈਂਪਲਾਂ ਦੀ ਰਿਪੋਰਟ ਆਈ ਸਾਹਮਣੇ
Wednesday, Apr 05, 2023 - 02:29 PM (IST)
ਫਿਰੋਜ਼ਪੁਰ/ਜ਼ੀਰਾ (ਕੁਮਾਰ, ਅਕਾਲੀਆਂਵਾਲਾ) : ਸਾਂਝਾ ਮੋਰਚਾ ਜ਼ੀਰਾ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਦੇ ਚੱਲ ਰਹੇ ਵਿਵਾਦ ਨੂੰ ਲੈ ਕੇ ਫਿਰੋਜ਼ਪੁਰ ਵਿਖੇ ਆਯੋਜਿਤ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ਲਏ ਗਏ ਸੈਂਪਲਾਂ ਦੀਆਂ ਆਈਆਂ ਰਿਪੋਰਟਾਂ ਫੇਲ੍ਹ ਪਾਈਆਂ ਗਈਆਂ ਹਨ। ਸਰਪੰਚ ਗੁਰਮੇਲ ਸਿੰਘ, ਰੋਮਨ ਬਰਾੜ, ਬਲਰਾਜ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਫਤਹਿ ਸਿੰਘ ਨੇ ਸੈਪਲਾਂ ਦੀਆਂ ਰਿਪੋਰਟਾਂ ਦਿਖਾਉਂਦਿਆਂ ਆਗੂਆਂ ਨੇ ਕਿਹਾ ਕਿ ਜਿਨਾਂ-ਜਿਨਾਂ ਲੈਬੋਰਟਰੀਆ ਵਲੋਂ ਸੈਂਪਲ ਲਏ ਗਏ ਸਨ, ਉਨ੍ਹਾਂ ਦੀਆਂ ਰਿਪੋਰਟਾਂ ਮੁਤਾਬਕ ਇਹ ਸ਼ਰਾਬ ਫੈਕਟਰੀ ਇਲਾਕੇ ਵਿਚ ਜ਼ਹਿਰ ਘੋਲ ਰਹੀ ਸੀ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਲੋਂ ਜਨਵਰੀ ’ਚ ਧਰਤੀ ਹੇਠਲੇ ਪਾਣੀ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀਆਂ ਰਿਪੋਰਟਾਂ ਆ ਚੁੱਕੀਆਂ ਹਨ। ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਧਰਤੀ ਹੇਠਲੇ ਪਾਣੀ ’ਚ ਕਿੰਨਾ ਜ਼ਹਿਰ ਘੁਲ ਚੁੱਕਾ ਹੈ, ਜੋ ਮਨੁੱਖਾਂ ਲਈ ਅਤਿ ਘਾਤਕ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 13 ਸੈਂਪਲ ਲਏ ਸਨ, ਜਿਨ੍ਹਾਂ ’ਚੋਂ 5 ਸੈਪਲਾਂ ਦੀ ਰਿਪੋਰਟ ਆ ਚੁੱਕੀ ਹੈ ਅਤੇ ਇਹ ਸੈਂਪਲ ਫੇਲ੍ਹ ਪਏ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਇਸ ਫੈਕਟਰੀ ਨੂੰ ਸੀਲ ਕਰ ਕੇ ਬੰਦ ਕਰ ਦੇਵੇ ਅਤੇ ਇਕ ਹਜ਼ਾਰ ਕਰੋੜ ਰੁਪਏ ਦਾ ਫੈਕਟਰੀ ਨੂੰ ਜੁਰਮਾਨਾ ਲਗਾਵੇ।
ਇਹ ਵੀ ਪੜ੍ਹੋ- ਮੰਤਰੀ ਹਰਜੋਤ ਬੈਂਸ ਨੇ ਸੜਕ ਹਾਦਸੇ 'ਚ ਮਾਰੇ ਗਏ ਅਧਿਆਪਕਾਂ ਦੇ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ਼
ਆਗੂਆਂ ਨੇ ਕਿਹਾ ਕਿ ਸ਼ਰਾਬ ਫੈਕਟਰੀ ਕਾਰਨ ਹੋਏ ਜ਼ਹਿਰੀਲੇ ਪਾਣੀ ਨਾਲ ਜ਼ੀਰਾ ਦੇ ਆਸ-ਪਾਸ ਦੇ ਪਿੰਡਾਂ ’ਚ ਕਈ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ਦੀਆਂ ਜਾਨਾਂ ਗਈਆਂ ਹਨ ਅਤੇ ਜੋ ਇਲਾਕੇ ’ਚ ਕੈਂਸਰ ਵਰਗੀਆਂ ਘਾਤਕ ਬੀਮਾਰੀਆਂ ਫ਼ੈਲੀਆ ਹਨ, ਉਸਦਾ ਜੁਰਮਾਨਾ ਵੀ ਫੈਕਟਰੀ ਨੂੰ ਲਗਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਸ਼ਰਾਬ ਫੈਕਟਰੀ ਖ਼ਿਲਾਫ਼ ਚੱਲੇ ਧਰਨੇ ਦੌਰਾਨ ਜੋ ਪਰਚੇ ਕੀਤੇ ਗਏ ਹਨ, ਉਹ ਰੱਦ ਕੀਤੇ ਜਾਣ। ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਜ਼ੀਰਾ ਸ਼ਰਾਬ ਫੈਕਟਰੀ ਦਾ ਜੇਕਰ ਇਕ ਵੀ ਸੈਂਪਲ ਫੇਲ੍ਹ ਹੁੰਦਾ ਹੈ ਤਾਂ ਸ਼ਰਾਬ ਫੈਕਟਰੀ ਨੂੰ ਤਰੁੰਤ ਬੰਦ ਕਰ ਦਿੱਤਾ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।