ਸਕੂਲਾਂ ''ਚ ਇਕਾਂਤਵਾਸ ਕੀਤੇ 20 ਵਿਅਕਤੀਆਂ ਦੇ ਲਏ ਸੈਂਪਲ

05/12/2020 7:20:49 PM

ਮੋਗਾ, (ਸੰਦੀਪ ਸ਼ਰਮਾ)— ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਮੋਗਾ ਡਾ. ਅੰਦੇਸ਼ ਕੰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਬਲਾਕ ਡਰੋਲੀ ਭਾਈ ਡਾ. ਇੰਦਰਵੀਰ ਸਿੰਘ ਗਿੱਲ ਦੇ ਹੁਕਮਾਂ 'ਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ 'ਚ ਇਕਾਂਤਵਾਸ ਕੀਤੇ ਗਏ 20 ਵਿਅਕਤੀਆਂ ਦੇ ਕੋਵਿਡ-19 ਦੇ ਸੈਂਪਲ ਲਏ ਗਏ। ਸਿਹਤ ਬਲਾਕ ਡਰੋਲੀ ਭਾਈ ਦੇ ਮਾਸ ਮੀਡੀਆ ਵਿੰਗ ਦੇ ਇੰਚਾਰਜ ਤੇ ਬੀ.ਈ.ਈ. ਰਛਪਾਲ ਸਿੰਘ ਸੋਸਣ ਵਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਵੱਖ-ਵੱਖ ਸੂਬਿਆਂ 'ਚ ਆਪੋ-ਆਪਣੇ ਕੰਮਾਂ ਦੇ ਸਿਲਸਿਲੇ 'ਚ ਗਏ ਹੋਏ ਵਿਅਕਤੀਆਂ ਨੂੰ ਸਰਕਾਰ ਵਲੋਂ ਵਾਪਸ ਆਪਣੇ ਘਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੂੰ ਆਪੋ-ਆਪਣੇ ਪਿੰਡਾਂ ਦੇ ਸਕੂਲਾਂ 'ਚ ਹੀ ਇਕਾਂਤਵਾਸ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਦੇ ਸੰਪਰਕ 'ਚ ਨਾ ਆਉਣ। ਐੱਸ.ਐੱਮ.ਓ. ਡਾ. ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਦੇ ਵੱਖ-ਵੱਖ 6 ਪਿੰਡਾਂ ਦੇ 20 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।

KamalJeet Singh

This news is Content Editor KamalJeet Singh