ਕੋਰੋਨਾ ਨੇ ਸਮਰਾਲਾ ''ਚ ਵੀ ਦਿੱਤੀ ਦਸਤਕ, ਪਹਿਲਾ ਮਾਮਲਾ ਆਇਆ ਸਾਹਮਣੇ

2020-05-29T19:36:59.583

ਸਮਰਾਲਾ,(ਗਰਗ) : ਕਰਫਿਊ 'ਚ ਢਿੱਲ ਦੇਣ ਮਗਰੋਂ ਪੰਜਾਬ 'ਚ ਕੋਰੋਨਾ ਨੇ ਮੁੜ ਰਫ਼ਤਾਰ ਫੜ੍ਹ ਲਈ ਹੈ। ਸੂਬੇ ਦੇ ਕਈ ਜ਼ਿਲਿਆਂ 'ਚ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚ ਫਿਰ ਤੋਂ ਦਹਿਸ਼ਤ ਵਰਗਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਕੋਰੋਨਾ ਤੋਂ ਬਚਾਅ ਵਿੱਚ ਚੱਲ ਰਹੇ ਸਮਰਾਲਾ ਸ਼ਹਿਰ ਵਿੱਚ ਵੀ ਕਰੋਨਾ ਨੇ ਦਸਤਕ ਦੇ ਦਿੱਤੀ ਹੈ ਅਤੇ ਅੱਜ 30 ਸਾਲਾ ਇਕ ਨੌਜਵਾਨ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਣ ਮਗਰੋਂ ਇਹ ਸ਼ਹਿਰ ਦਾ ਪਹਿਲਾ ਕੇਸ ਹੈ। ਹਾਲਾਂਕਿ ਇਸ ਤੋਂ ਪਹਿਲਾ ਸਬ ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਤ ਨਾਂਦੇੜ ਸਾਹਿਬ ਤੋਂ ਪਰਤੇ 16 ਸ਼ਰਧਾਲੂਆਂ ਵਿੱਚ ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ ਮਗਰੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕੀਤਾ ਗਿਆ ਸੀ ਅਤੇ ਠੀਕ ਹੋਣ ਉਪਰੰਤ ਇਹ ਸਾਰੇ ਸ਼ਰਧਾਲੂ ਛੁੱਟੀ ਦੇ ਕੇ ਘਰ ਭੇਜ ਦਿੱਤੇ ਗਏ ਸਨ।
ਅੱਜ ਜਿਹੜਾ ਨੌਜਵਾਨ ਕੋਰੋਨਾ ਪਾਜ਼ੇਟਿਵ ਆਇਆ ਹੈ, ਇਸ ਨੂੰ ਸਿਹਤ ਵਿਭਾਗ ਨੇ ਕੁਝ ਦਿਨ ਪਹਿਲਾ ਹੀ ਘਰ ਵਿੱਚ ਆਈਸੋਲੇਟ ਕਰਦੇ ਹੋਏ, ਉਸ ਦੇ ਅਤੇ ਉਸ ਦੀ ਪਤਨੀ ਦੇ ਸੈਂਪਲ ਜਾਂਚ ਲਈ ਭੇਜੇ ਸਨ। ਅੱਜ ਇਸ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਉਸ ਦੇ ਪਰਿਵਾਰ ਮੈਂਬਰਾਂ ਜਿਸ ਵਿੱਚ ਉਸ ਦੀ ਮਾਤਾ, ਭੈਣ ਅਤੇ ਪੁੱਤਰ ਨੂੰ ਆਇਸੋਲੇਟ ਕੀਤਾ ਗਿਆ ਹੈ। ਜਦਕਿ ਉਸ ਦੀ ਪਤਨੀ ਦੀ ਰਿਪੋਰਟ ਨੈਗਟਿਵ ਆਈ ਹੈ। ਸਿਹਤ ਵਿਭਾਗ ਦੀ ਟੀਮ ਸ਼ਹਿਰ ਦੇ ਮਾਛੀਵਾੜ ਰੋਡ ਦੇ ਇਸ ਇਲਾਕੇ ਨੂੰ ਸੈਨੇਟਾਈਜ਼ ਕਰਵਾਉਣ ਸਮੇਤ ਹੋਰ ਜਰੂਰੀ ਲੋੜੀਂਦੇ ਕਦਮ ਚੁੱਕਣ ਵਿੱਚ ਜੁੱਟੀ ਹੋਈ ਹੈ।


Deepak Kumar

Content Editor

Related News