ਰੇਤਾ ਦੀਆਂ ਓਵਰਲੋਡਿਡ ਟਰਾਲੀਆਂ ''ਤੇ ਕੱਸਿਆ ਜਾਵੇਗਾ ਸ਼ਿਕੰਜਾ : ਐੱਸ. ਐੱਚ. ਓ.

Wednesday, Apr 25, 2018 - 12:04 PM (IST)


ਜਲਾਲਾਬਾਦ (ਜ.ਬ.) - ਐੱਸ. ਐੱਸ. ਪੀ. ਫਾਜ਼ਿਲਕਾ ਕੇਤਨ ਬਲੀ ਰਾਮ ਪਾਟਿਲ ਤੇ ਡੀ. ਐੱਸ. ਪੀ. ਅਮਰਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਹਿਰ 'ਚ ਅਤੇ ਜਨਤਕ ਥਾਵਾਂ 'ਤੇ ਚੌਕਸੀ ਵਧਾ ਦਿੱਤੀ ਗਈ ਹੈ ਤੇ ਹਰ ਸ਼ੱਕੀ ਤੇ ਹੈਵੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾਂ ਥਾਣਾ ਸਦਰ ਦੇ ਐੱਸ. ਐੱਚ. ਓ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਦੀ ਵੀ ਬੜੀ ਬਾਰੀਕੀ ਨਾਲ ਜਾਂਚ ਜਾਰੀ ਹੈ। ਸ਼ਰਾਰਤੀ ਅਨਸਰਾਂ 'ਤੇ ਠੱਲ੍ਹ ਪਾਉਣ ਲਈ ਲੋਕਾਂ ਨੂੰ ਪੁਲਸ ਦਾ ਸਹਿਯੋਗ ਦੇਣ ਦੀ ਲੋੜ ਹੈ। 
ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਜੇਕਰ ਕਿਸੇ ਵੀ ਵਿਅਕਤੀ 'ਤੇ ਕਿਸੇ ਤਰ੍ਹਾਂ ਦਾ ਸ਼ੱਕ ਹੁੰਦਾ ਹੈ, ਉਹ ਇਸ ਗੱਲ ਦੀ ਸੂਚਨਾ ਪੁਲਸ ਨੂੰ ਦੇਣ। ਇਸ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਵ੍ਹੀਕਲਾਂ ਦੇ ਕਾਗਜ਼ਾਤ, ਨੰਬਰ ਪਲੇਟਾਂ 'ਤੇ ਨੰਬਰ ਸਾਫ-ਸੁਥਰਾ ਲਿਖਵਾ ਕੇ ਰੱਖਣ ਕਿਉਂਕਿ ਕ੍ਰਾਈਮ ਕਰਨ ਵਾਲੇ ਵਿਅਕਤੀਆਂ ਦੇ ਵ੍ਹੀਕਲ ਦਾ ਜਾਂ ਤਾਂ ਨੰਬਰ ਲਿਖਿਆ ਹੀ ਨਹੀਂ ਹੁੰਦਾ ਜਾਂ ਫਿਰ ਆਰਜ਼ੀ ਨੰਬਰ ਪਲੇਟ ਲਾ ਕੇ ਉਹ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਖਾਸ ਕਰ ਕੇ ਰੇਤਾ ਦੀਆਂ ਓਵਰਲੋਡਿਡ ਲੈ ਕੇ ਜਾਣ ਵਾਲੀਆਂ ਟਰੈਕਟਰ-ਟਰਾਲੀਆਂ ਵਾਲਿਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣਾ ਇਹ ਓਵਰਲੋਡਿਡ ਭਰਾਉਣ ਦੇ ਧੰਦੇ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੰਤ 'ਚ ਫਿਰ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।  


Related News