ਸੰਦੀਪ ਗਿੰਨੀ ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ

Friday, Jan 28, 2022 - 10:45 AM (IST)

ਸੰਦੀਪ ਗਿੰਨੀ ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ

ਬੁਢਲਾਡਾ (ਮਨਜੀਤ): ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਉੱਘੇ ਵਪਾਰੀ ਅਤੇ ਸੀਨੀਅਰੀ ਅਕਾਲੀ ਆਗੂ ਸ਼ਾਮ ਲਾਲ ਧਲੇਵਾਂ ਦੀ ਸਿਫਾਰਿਸ਼ ’ਤੇ ਬੁਢਲਾਡਾ ਦੇ ਸੰਦੀਪ ਗਿੰਨੀ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਦਾ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।  

ਇਹ ਵੀ ਪੜ੍ਹੋ : ਟਿਕਟ ਕੱਟੇ ਜਾਣ ਤੋਂ ਭੜਕੀ ਸਤਵਿੰਦਰ ਬਿੱਟੀ, ਕਾਂਗਰਸ ਖ਼ਿਲਾਫ਼ ਖੋਲ੍ਹਿਆ ਮੋਰਚਾ

ਬੀਬੀ ਬਾਦਲ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਉੱਜਲਾ ਭਵਿੱਖ ਹਨ।  ਉਨ੍ਹਾਂ ਨੂੰ ਅਹੁਦੇ ਦੇ ਕੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਤਾਂ ਜੋ ਉਹ ਲੋਕਾਂ ਦੀ ਸੇਵਾ ਕਰ ਸਕਣ।  ਇਸ ਮੌਕੇ ਸੰਦੀਪ ਗਿੰਨੀ ਨੇ ਕਿਹਾ ਕਿ ਉਸ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ।  ਇਸ ਨਿਯੁਕਤੀ ਤੋਂ ਬਾਅਦ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਮੇਲ ਸਿੰਘ ਫਫੜੇ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਲਵੀਰ ਸਿੰਘ ਕਾਲਾ ਕੁਲਰੀਆਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਗੁਰਦਿਆਲ ਸਿੰਘ ਅਚਾਨਕ,  ਯੂਥ ਆਗੂ ਸੋਨੀ ਬੁਢਲਾਡਾ ਤੋਂ ਇਲਾਵਾ ਹੋਰਨਾਂ ਨੇ ਵੀ ਮੁਬਾਰਕਬਾਦ ਦਿੱਤੀ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Anuradha

Content Editor

Related News