ਸੰਗਰੂਰ : ਕੋਰੋਨਾ ਨੇ ਲਈ ਇਕ ਹੋਰ ਵਿਅਕਤੀ ਦੀ ਜਾਨ, 4 ਦੀ ਰਿਪੋਰਟ ਆਈ ਪਾਜ਼ੇਟਿਵ

Monday, Apr 19, 2021 - 07:06 PM (IST)

ਸੰਗਰੂਰ : ਕੋਰੋਨਾ ਨੇ ਲਈ ਇਕ ਹੋਰ ਵਿਅਕਤੀ ਦੀ ਜਾਨ, 4 ਦੀ ਰਿਪੋਰਟ ਆਈ ਪਾਜ਼ੇਟਿਵ

ਭਵਾਨੀਗੜ੍ਹ (ਕਾਂਸਲ)-ਕੋਰੋਨਾ ਮਹਾਮਾਰੀ ਨਾਲ ਇਕ 62 ਸਾਲਾ ਵਿਅਕਤੀ ਦੀ ਮੌਤ ਹੋਣ ਅਤੇ 4 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਨੋਡਲ ਅਫ਼ਸਰ ਡਾਕਟਰ ਰੁਪਿੰਦਰ ਸਿੰਘ ਐਕਟਿੰਗ ਐੱਸ. ਐੱਮ. ਓ. ਭਵਾਨੀਗੜ੍ਹ ਨੇ ਦੱਸਿਆ ਕਿ ਪਿੰਡ ਭੱਟੀਵਾਲ ਕਲਾਂ ਦੇ ਇਕ 62 ਸਾਲਾ ਵਿਅਕਤੀ ਦੀ ਕੋਰੋਨਾ ਮਹਾਮਾਰੀ ਨਾਲ ਮੌਤ ਹੋ ਗਈ, ਜਿਸ ਦਾ ਸਸਕਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਪੁਖਤਾ ਪ੍ਰਬੰਧਾਂ ਹੇਠ ਕੀਤਾ ਗਿਆ। ਉਕਤ ਵਿਅਕਤੀ ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ’ਚ ਦਿੱਕਤ ਅਤੇ ਖੰਘ, ਬੁਖਾਰ ਹੋਣ ਕਾਰਨ ਪਟਿਆਲਾ ਵਿਖੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਸੀ, ਜਿਥੇ ਇਸ ਦਾ ਕੋਰੋਨਾ ਸੰਬੰਧੀ ਟੈਸਟ ਕਰਵਾਇਆ ਗਿਆ ਤਾਂ ਇਸ ਦੀ ਰਿਪੋਰਟ ਪਾਜ਼ੇਟਿਵ ਆਈ।

ਉਨ੍ਹਾਂ ਦੱਸਿਆ ਕਿ ਅੱਜ 4 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਡਾ. ਰੁਪਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ’ਚ ਕੋਰੋਨਾ ਮਹਾਮਾਰੀ ਲਗਾਤਾਰ ਪੈਰ ਪਸਾਰ ਰਹੀ ਹੈ, ਜਿਸ ਕਰਕੇ ਸਾਨੂੰ ਸਾਰਿਆਂ ਨੂੰ ਪੂਰੀਆਂ ਸਾਵਧਾਨੀਆਂ ਰੱਖਣ ਦੇ ਨਾਲ-ਨਾਲ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਵੀ ਜ਼ਰੂਰ ਕਰਨੀ ਚਾਹੀਦੀ ਹੈ। ਭਵਾਨੀਗੜ੍ਹ ਇਲਾਕੇ ’ਚ ਹੁਣ ਤੱਕ ਕੋਰੋਨਾ ਦੇ 401 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ ਮਿਸ਼ਨ ਫਤਿਹ ਅਧੀਨ 355 ਵਿਅਕਤੀ ਠੀਕ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ ਅਤੇ ਇਸ ਸਮੇਂ 23 ਵਿਅਕਤੀ ਕੋਰੋਨਾ ਨਾਲ ਪ੍ਰਭਾਵਿਤ ਹਨ ਅਤੇ 23 ਵਿਅਕਤੀ ਦਮ ਤੋੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਕੀਤੇ ਜਾ ਰਹੇ ਟੀਕਾਕਰਨ ਅਧੀਨ ਸਾਨੂੰ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ। 


author

Manoj

Content Editor

Related News