ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 30 ਲੱਖ ਦੀ ਠੱਗੀ

09/28/2019 4:50:10 PM

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ) : ਵਿਦੇਸ਼ ਭੇਜਣ ਦਾ ਝਾਂਸਾ ਕੇ ਦੇ 30 ਲੱਖ ਰੁਪਏ ਦੀ ਠੱਗੀ ਮਾਰਨ ਅਤੇ ਮਕਾਨ ਦੀ ਰਜਿਸਟਰੀ ਆਪਣੇ ਨਾਮ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖਿਲਾਫ ਥਾਣਾ ਸਿਟੀ ਸੰਗਰੂਰ ਵਿਚ ਕੇਸ ਦਰਜ ਕੀਤਾ ਗਿਆ ਹੈ।

ਥਾਣੇਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਮੁਦੱਈ ਜਸਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਸੰਗਰੂਰ ਨੇ ਐੱਸ. ਐੱਸ. ਪੀ. ਸੰਗਰੂਰ ਨੂੰ ਦਿੱਤੀ ਇਕ ਦਰਖਾਸਤ ਵਿਚ ਦੱਸਿਆ ਕਿ ਦੋਸ਼ੀਆਂ ਪੂਜਾ ਸ਼ਰਮਾ ਅਤੇ ਨੀਰਜ ਸ਼ਰਮਾ ਵਾਸੀ ਸੰਗਰੂਰ ਨੇ ਮੁਦੱਈ ਨੂੰ ਵਿਦੇਸ਼ ਭੇਜਣ ਦੇ ਝਾਂਸੇ ਵਿਚ ਲੈ ਕੇ 30 ਲੱਖ ਰੁਪਏ ਦੀ ਠੱਗੀ ਮਾਰੀ ਅਤੇ ਸਾਜਿਸ਼ ਤਹਿਤ ਉਕਤ ਦੋਸ਼ੀਆਂ ਨੇ ਮੁਦੱਈ ਦੇ ਘਰ ਦੀ ਰਜਿਸਟਰੀ ਆਪਣੇ ਨਾਮ ਕਰਵਾ ਲਈ। ਪੁਲਸ ਨੇ ਮੁਦੱਈ ਦੀ ਦਰਖਾਸਤ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

cherry

This news is Content Editor cherry