ਸੰਗਰੂਰ ਦੇ ਵੱਡੀ ਗਿਣਤੀ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ

06/20/2021 2:56:02 PM

ਸੰਗਰੂਰ (ਵਿਵੇਕ ਸਿੰਧਵਾਨੀ) : ਵਿਧਾਨ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਵੱਡਾ ਹੁੰਦਾ ਜਾ ਰਿਹਾ ਹੈ। ਅੱਜ ਸੰਗਰੂਰ ਸ਼ਹਿਰ ਦੇ ਵਾਰਡ ਨੰਬਰ 6 ਵਿਚੋਂ ਵੱਡੀ ਗਿਣਤੀ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਡਾ. ਗੁਨਿੰਦਰਜੀਤ ਸਿੰਘ ਜਵੰਧਾ (ਮਿੰਕੂ) ਦੀ ਅਗਵਾਈ ਵਿਚ ‘ਆਪ’ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮਿੰਕੂ ਜਵੰਧਾ ਨੇ ਦੱਸਿਆ ਕਿ ਵਾਰਡ ਨੰਬਰ 6 ਵਿਚੋਂ ਸੁਭਾਸ਼ ਚੰਦ, ਜਗਤ ਰਾਮ, ਗਿਆਨ ਚੰਦ, ਹੁਸ਼ਿਆਰ ਚੰਦ, ਪ੍ਰਭ ਦਯਾਲ, ਨਵਦੀਪ ਸਿੰਘ, ਜਸਪ੍ਰੀਤ ਸਿੰਘ, ਲਖਵੀਰ ਸਿੰਘ, ਨਰੇਸ਼ ਕੁਮਾਰ, ਸੁਨੀਲ ਹੋਟਲਾ, ਰਾਮ ਸਿੰਘ, ਵਿਨੋਦ, ਸੁਰੇਸ਼ ਕੁਮਾਰ, ਭੀਮ ਕੁਮਾਰ, ਸਨੀ ਸਮੇਤ ਵੱਡੀ ਗਿਣਤੀ ਆਗੂਆਂ ਨੇ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਆਪ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਡਾ. ਗੁਨਿੰਦਰਜੀਤ ਜਵੰਧਾ ਨੇ ਇਨਾਂ ਆਗੂਆਂ ਦਾ ਪਾਰਟੀ ਵਿਚ ਆਉਣ ’ਤੇ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਜਵੰਧਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਹੁਣ ਆਮ ਆਦਮੀ ਪਾਰਟੀ ਵਿਚ ਹੋਰ ਪਕੇਰਾ ਹੋ ਗਿਆ ਕਿਉਂਕਿ ਪਿਛਲੇ ਪੰਜ ਸਾਲ ਤੋਂ ਲੋਕਾਂ ਨੇ ਕਾਂਗਰਸ ਦਾ ਸਾਸ਼ਨ ਵੀ ਵੇਖ ਲਿਆ, ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਵੀ ਸੂਬੇ ਦਾ ਕੁਝ ਨਹੀਂ ਸੰਵਾਰਿਆ। ਸੂਬੇ ਦੇ ਲੋਕ ‘ਆਪ’ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵਿਚ ਵੱਡੇ ਪੱਧਰ ’ਤੇ ਸੁਧਾਰ ਕੀਤਾ ਜਾਵੇਗਾ।

Gurminder Singh

This news is Content Editor Gurminder Singh