870 ਬੋਤਲਾਂ ਸ਼ਰਾਬ ਸਮੇਤ 4 ਵਿਅਕਤੀ ਗ੍ਰਿਫਤਾਰ

12/31/2019 5:00:40 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ 6 ਵੱਖ-ਵੱਖ ਮਾਮਲਿਆਂ ਵਿਚ 870 ਬੋਤਲਾਂ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂਕਿ 3 ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਬਹਾਦਰ ਸਿੰਘ ਵਾਲਾ ਦੇ ਹੌਲਦਾਰ ਦਲਜੀਤ ਸਿੰਘ ਜਦੋਂ ਗਸ਼ਤ ਦੌਰਾਨ ਘਾਬਦਾ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਸੋਮਜੀਤ ਸਿੰਘ ਉਰਫ ਸੋਮੀ ਵਾਸੀ ਖੁਰਾਨਾ, ਅਰਸ਼ਦੀਪ ਸਿੰਘ ਵਾਸੀ ਸੈਦੋਵਾਲ ਜ਼ਿਲਾ ਮਾਨਸਾ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਵੇਚਣ ਦੇ ਆਦੀ ਹਨ। ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਇਕ ਕਾਰ ਵਿਚੋਂ ਉਕਤ ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਕੁੱਲ 240 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਅਤੇ ਥਾਣਾ ਸਦਰ ਸੰਗਰੂਰ ਵਿਚ ਕੇਸ ਦਰਜ ਕੀਤਾ ਗਿਆ।

ਇਸੇ ਤਰ੍ਹਾਂ ਨਾਲ ਕਾਲਾਝਾੜ ਚੌਂਕੀ ਦੇ ਇੰਚਾਰਜ ਪਵਿੱਤਰ ਸਿੰਘ ਜਦੋਂ ਗਸ਼ਤ ਦੌਰਾਨ ਬੱਸ ਅੱਡਾ ਚੰਨੋ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਮਨਪ੍ਰੀਤ ਸਿੰਘ ਅਤੇ ਅਮਰੀਕ ਸਿੰਘ ਵਾਸੀ ਲੱਖੇਵਾਲ ਆਪਣੇ ਘਰ ਵਿਚ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਲਿਆ ਕੇ ਵੇਚਦੇ ਹਨ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ 216 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਅਮਰੀਕ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਮਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਸੁਨਾਮ ਦੇ ਪੁਲਸ ਅਧਿਕਾਰੀ ਗੁਰਦੇਵ ਸਿੰਘ ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਭਗਤ ਸਿੰਘ ਚੌਂਕ ਸੁਨਾਮ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਸੱਤਪਾਲ ਗਿਰ ਵਾਸੀ ਬਿੰਗੜਵਾਲ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ। ਉਹ ਅੱਜ ਵੀ ਆਪਣੇ ਘਰ ਦੇ ਬਾਹਰ ਰੱਖੀ ਗਈ ਪਰਾਲੀ ਵਿਚ ਸ਼ਰਾਬ ਲੁਕਾ ਕੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸ ਕੋਲੋਂ 90 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਉਸ ਨੂੰ ਮੌਕੇ ਤੋਂ ਗ੍ਰਿਫਤਾਰ ਕੀਤਾ ਗਿਆ।

ਇਸੇ ਤਰ੍ਹਾਂ ਨਾਲ ਥਾਣਾ ਦਿੜ੍ਹਬਾ ਦੇ ਥਾਣੇਦਾਰ ਜਦੋਂ ਗਸ਼ਤ ਦੌਰਾਨ ਪਿੰਡ ਗੁੱਜਰਾਂ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਇਕ ਕਾਰ ਕਣਕ ਵਿਚ ਪਲਟੀ ਪਈ ਹੈ। ਜਿਸ ਵਿਚ ਭਾਰੀ ਮਾਤਰਾ ਵਿਚ ਸ਼ਰਾਬ ਹੈ। ਮੌਕੇ 'ਤੇ ਜਾ ਕੇ ਕਾਰ ਵਿਚੋਂ 72 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ। ਇਕ ਹੋਰ ਮਾਮਲੇ ਵਿਚ ਥਾਣਾ ਛਾਜਲੀ ਦੇ ਪੁਲਸ ਅਧਿਕਾਰੀ ਗੁਰਮੀਤ ਸਿੰਘ ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਪਿੰਡ ਚੱਠਾ ਨਨਹੇੜਾ ਦੇ ਬੱਸ ਅੱਡੇ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਰਾਜਵੀਰ ਸਿੰਘ ਵਾਸੀ ਚੱਠਾ ਨਨਹੇੜਾ ਬਾਹਰੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ। ਸੂਚਨਾ ਦੇ ਅਧਾਰ 'ਤੇ ਉਸ ਦੇ ਘਰ ਰੇਡ ਕਰਕੇ 60 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਇਸੇ ਤਰ੍ਹਾਂ ਨਾਲ ਥਾਣਾ ਧਰਮਗੜ੍ਹ ਦੇ ਪੁਲਸ ਅਧਿਕਾਰੀ ਕੇਵਲ ਸਿੰਘ ਜਦੋਂ ਬੱਸ ਅੱਡਾ ਜਖੇਪਲ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਬਾਰੂ ਸਿੰਘ ਵਾਸੀ ਜਖੇਪਲ ਚੰਡੀਗੜ੍ਹ•ਤੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ। ਜੇਕਰ ਉਸ ਦੇ ਘਰ ਰੇਡ ਕੀਤੀ ਜਾਵੇ ਤਾਂ ਕਾਫੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ। ਸੂਚਨਾ ਦੇ ਆਧਾਰ 'ਤੇ ਉਸ ਦੇ ਘਰ ਰੇਡ ਕਰਕੇ 192 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

cherry

This news is Content Editor cherry