ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਵਿਸ਼ੇਸ਼-ਮੁਹਿੰਮ ਚਲਾਉਣ ਦਾ ਐਲਾਨ

05/24/2020 3:26:08 PM

ਸੰਗਰੂਰ (ਸਿੰਗਲਾ): ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਵਿਸ਼ੇਸ਼-ਮੁਹਿੰਮ ਚਲਾਉਣ ਦਾ ਫੈਸਲਾ ਲਿਆ ਗਿਆ ਹੈ। ਜਨਤਕ-ਸਿੱਖਿਆ ਪ੍ਰਣਾਲੀ ਨੂੰ ਬਚਾਉਣ ਅਤੇ ਮਜ਼ਬੂਤ ਕਰਨ ਦੇ ਇਰਾਦੇ ਨਾਲ ਇਹ ਫੈਸਲਾ ਲਿਆ ਗਿਆ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ 4 ਸਤੰਬਰ 2019 ਤੋਂ 2 ਅਪ੍ਰੈਲ 2020 ਤੱਕ ਪੱਕਾ-ਧਰਨਾ ਲਾ ਕੇ ਅਤੇ ਕਰੀਬ 10 ਵਾਰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ-ਸੰਘਰਸ਼ ਲੜਨ ਵਾਲੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਕੋਰੋਨਾ-ਸੰਕਟ ਦੌਰਾਨ ਅਹਿਮ ਫੈਸਲਾ ਹੈ। 

ਪ੍ਰੈੱਸ ਬਿਆਨ ਰਾਹੀਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ 1991 ਤੋਂ ਦੇਸ਼ 'ਚ ਲਾਗੂ ਕੀਤੀਆਂ ਵਿਸ਼ਵੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਜਨਤਕ ਅਦਾਰਿਆਂ ਨੂੰ ਵੱਡੀ ਢਾਹ ਲੱਗੀ ਹੈ। ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖਿਆ, ਸਿਹਤ ਅਤੇ ਹੋਰ ਵਿਭਾਗਾਂ ਨੂੰ ਨਿੱਜੀ ਹੱਥਾਂ 'ਚ ਸੌਂਪਣ ਦੀਆਂ ਨੀਤੀਆਂ ਲਿਆਂਦੀਆਂ ਗਈਆਂ ਹਨ। ਜਿਸਦਾ ਵੱਡਾ ਨਤੀਜਾ ਲੋਕਾਂ ਨੂੰ ਹੁਣ ਵੇਖਣਾ ਪੈ ਰਿਹਾ ਹੈ, ਜਦੋਂ ਨਿੱਜੀ-ਵਿਦਿਅਕ ਅਦਾਰੇ ਮਾਪਿਆਂ ਤੋਂ ਮੋਟੀਆਂ ਫੀਸਾਂ ਵਸੂਲ ਰਹੇ ਨੇ ਅਤੇ ਅਧਿਆਪਕਾਂ ਦੀ ਛਾਂਟੀ ਕਰਕੇ ਬੇਰੁਜ਼ਗਾਰੀ ਵੱਲ ਧੱਕ ਰਹੇ ਹਨ।  ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਸੂਬੇ ਭਰ 'ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸ਼ੋਸ਼ਲ-ਮੀਡੀਆ ਰਾਹੀਂ ਪ੍ਰਚਾਰ ਕਰਦਿਆਂ ਅਤੇ ਨਿੱਜੀ-ਯਤਨਾਂ ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦਾ ਯਤਨ ਕੀਤਾ ਜਾਵੇਗਾ।

ਪੜ੍ਹੋ ਇਹ ਅਹਿਮ ਖਬਰ- ਸਾਡੇ ਕੋਲ ਮੌਜੂਦ ਬੈਟ ਦੇ ਸਟ੍ਰੇਨ ਦਾ ਕੋਵਿਡ-19 ਨਾਲ ਕੋਈ ਸੰਬੰਧ ਨਹੀਂ : ਵੁਹਾਨ ਇੰਸਟੀਚਿਊਟ ਨਿਦੇਸ਼ਕ

ਢਿੱਲਵਾਂ ਨੇ ਕਿਹਾ ਕਿ ਜੇਕਰ ਨਿੱਜੀ-ਵਿਦਿਅਕ ਅਦਾਰਿਆਂ ਵੱਲੋਂ ਅਧਿਆਪਕਾਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਜਾਂ ਛਾਂਟੀ ਕੀਤੀ ਗਈ, ਇਸ ਦਾ ਵਿਰੋਧ ਕਰਦਿਆਂ ਵੀ ਸੰਘਰਸ਼ ਲੜਿਆ ਜਾਵੇਗਾ। ਢਿੱਲਵਾਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੋਂ ਮੰਗ ਕੀਤੀ ਕਿ ਭਰਤੀ ਲਈ ਉਮਰ-ਹੱਦ 37 ਤੋਂ 42 ਸਾਲ ਕਰਦਿਆਂ, ਮਾਸਟਰ ਕਾਡਰ ਦੀਆਂ 2182 ਅਸਾਮੀਆਂ 'ਚ ਵਾਧਾ ਕਰਦਿਆਂ ਸਾਰੇ ਵਿਸ਼ਿਆਂ ਦੇ 15 ਹਜ਼ਾਰ ਅਧਿਆਪਕ ਭਰਤੀ ਕੀਤੇ ਜਾਣ, ਸਰਕਾਰੀ ਸਕੂਲਾਂ ਦੇ ਬੁਨਿਆਦੀ-ਢਾਂਚੇ ਨੂੰ ਵਿਕਸਿਤ ਕੀਤਾ ਜਾਵੇ। 
 


Vandana

Content Editor

Related News