CM ਭਗਵੰਤ ਮਾਨ ਦਾ ਸੰਗਰੂਰ ਪੁੱਜਣ ’ਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤਾ ਸਵਾਗਤ

03/18/2022 10:20:03 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਗਰੂਰ ਵਿਖੇ ਪੁੱਜਣ ’ਤੇ ‘ਆਪ’ ਦੀ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਨਿੱਘਾ ਤੇ ਭਰਵਾਂ ਸਵਾਗਤ ਕੀਤਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸੰਗਰੂਰ ਪੁੱਜਣ ’ਤੇ ਜੀ ਆਇਆਂ ਆਖਦਿਆਂ ਨਰਿੰਦਰ ਕੌਰ ਭਰਾਜ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਭਗਵੰਤ ਮਾਨ ਨੂੰ ਪੰਜਾਬ ਦੀ ਸੇਵਾ ਕਰਨ ਲਈ ਵਾਹਿਗੁਰੂ ਉਨ੍ਹਾਂ ਨੂੰ ਚੰਗੀ ਸਿਹਤ ਤੇ ਬਲ ਬਖਸ਼ਣ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਹਾਲ ਹੀ ’ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਅੰਦਰ ਪੈਂਦੀਆਂ ਸਾਰੀਆਂ ਹੀ ਵਿਧਾਨ ਸਭਾ ਸੀਟਾਂ ’ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।

PunjabKesari

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਆਪ’ ਸਰਕਾਰ ਦੇ 10 ਕੈਬਨਿਟ ਮੰਤਰੀ ਭਲਕੇ ਚੁੱਕਣਗੇ ਸਹੁੰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਦੀਆਂ ਸਮੱਸਿਆਵਾਂ ਦਾ ਕ੍ਰਮਵਾਰ ਤੌਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਦਾ ਏਜੰਡਾ ਸਿਹਤ ਅਤੇ ਸਿੱਖਿਆ ਪੱਖੋਂ ਪੰਜਾਬ ਨੂੰ ਮਜ਼ਬੂਤ ਕਰਨਾ ਅਤੇ ਬੇਰੁਜ਼ਗਾਰੀ ਤੇ ਨਸ਼ਿਆਂ ਦਾ ਖਾਤਮਾ ਕਰਨਾ ਹੈ। ਉਨ੍ਹਾਂ ਕਿਹਾ ਕਿ ਜੋ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ 23 ਮਾਰਚ ਨੂੰ ਰਿਸ਼ਵਤਖੋਰੀ ’ਤੇ ਨੱਥ ਪਾਉਣ ਲਈ ਇਕ ਨੰਬਰ ਜਾਰੀ ਕੀਤਾ ਜਾਵੇਗਾ, ਉਸ ਨਾਲ ਪੂਰੇ ਪੰਜਾਬ ਅੰਦਰ ਭ੍ਰਿਸ਼ਟਾਚਾਰ ’ਤੇ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਵੱਲੋਂ ਕੀਤਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਆਮ ਆਦਮੀ ਪਾਰਟੀ ਨਾਲ ਸਬੰਧਤ ਪ੍ਰਮੁੱਖ ਆਗੂਆਂ ਵੱਲੋਂ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ।


Manoj

Content Editor

Related News