ਕਾਂਗਰਸ ਦੇ 2 ਸਾਲਾਂ ਦੇ ਰਾਜ ''ਚ ਵਿਕਾਸ ਕਾਰਜ ਹੋਏ ਠੱਪ : ਢੀਂਡਸਾ

04/23/2019 3:12:01 PM

ਸੰਗਰੂਰ/ਬਰਨਾਲਾ(ਵਿਵੇਕ ਸਿੰਧਵਾਨੀ, ਰਵੀ) : ਕਾਂਗਰਸ ਦੇ ਦੋ ਸਾਲਾਂ ਦੇ ਰਾਜ 'ਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਸ਼ਹਿਰਾਂ ਅਤੇ ਪਿੰਡਾਂ ਦੀਆਂ ਸੜਕਾਂ ਟੁੱਟੀਆਂ ਹੋਈਆਂ ਹਨ। ਇਹ ਸ਼ਬਦ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਸੰਗਰੂਰ-ਬਰਨਾਲਾ, ਮਾਲੇਰਕੋਟਲਾ, ਧੂਰੀ, ਸੁਨਾਮ ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਥਾਂ-ਥਾਂ ਤੋਂ ਟੁੱਟੀਆਂ ਹੋਈਆਂ ਹਨ। ਜਦੋਂਕਿ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਰਿਕਾਰਡ-ਤੋੜ ਵਿਕਾਸ ਦੇ ਕੰਮ ਕਰਵਾਏ ਸਨ। ਚਾਰੇ ਪਾਸੇ ਸੜਕਾਂ ਦਾ ਜਾਲ ਵਿਛਾਇਆ ਗਿਆ। ਅਕਾਲੀ ਦਲ ਨੇ ਗਰੀਬ ਲੋਕਾਂ ਲਈ ਆਟਾ-ਦਾਲ ਸਕੀਮ, ਪੈਨਸ਼ਨ ਸਕੀਮ ਅਤੇ ਹੋਰ ਕਈ ਸਕੀਮਾਂ ਚਲਾਈਆਂ ਸਨ। ਅਕਾਲੀ ਦਲ ਨੇ ਆਮ ਲੋਕਾਂ ਦੀ ਸਹੂਲਤ ਲਈ ਥਾਂ-ਥਾਂ 'ਤੇ ਸੁਵਿਧਾ ਕੇਂਦਰ ਖੋਲ੍ਹੇ ਸਨ ਤਾਂ ਕਿ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮਕਾਜ ਲਈ ਸ਼ਹਿਰ 'ਚ ਨਾ ਆਉਣਾ ਪਵੇ ਪਰ ਕਾਂਗਰਸ ਸਰਕਾਰ ਨੇ ਕਈ ਸੁਵਿਧਾ ਕੇਂਦਰ ਬੰਦ ਕਰ ਦਿੱਤੇ ਹਨ। ਇਸ ਦਾ ਖਮਿਆਜ਼ਾ ਕਾਂਗਰਸ ਸਰਕਾਰ ਨੂੰ ਲੋਕ ਸਭਾ ਦੀਆਂ ਚੋਣਾਂ 'ਚ ਭੁਗਤਣਾ ਪਵੇਗਾ।

cherry

This news is Content Editor cherry