ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ, ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

01/22/2021 5:27:05 PM

ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ਵਿੱਚ ਅੱਜ ਕੋਰੋਨਾ ਦੇ 4 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ ਕਰੀਬ 1100 ਵਿਅਕਤੀਆਂ ਦੇ ਕੋਵਿਡ ਟੈਸਟ ਲਈ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ’ਚੋਂ ਸਿਹਤ ਬਲਾਕ ਸੰਗਰੂਰ, ਮਲੇਰਕੋਟਲਾ, ਸੁਨਾਮ ਅਤੇ ਲੌਂਗੋਵਾਲ ਵਿੱਚ ਇੱਕ ਇੱਕ ਕੇਸ ਆਇਆ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 4428 ਕੇਸ ਹਨ। ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ। ਹੁਣ ਤੱਕ ਜਿਲ੍ਹੇ ’ਚ 202342 ਲੋਕਾਂ ਦੇ ਟੈਸਟ ਹੋ ਚੁੱਕੇ, ਜਿਨ੍ਹਾਂ ਵਿੱਚੋ 197914  ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ’ਚੋਂ 4205 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ਵਿੱਚ ਅਜੇ ਵੀ 19 ਕੇਸ ਐਕਟਿਵ ਚੱਲ ਰਹੇ ਹਨ। ਜ਼ਿਲ੍ਹੇ ’ਚ ਹੁਣ ਤੱਕ 204 ਲੋਕ ਜਿੰਦਗੀ ਦੀ ਜੰਗ ਹਾਰ ਚੁੱਕੇ ਹਨ।

ਸੰਗਰੂਰ  ਕੋਰੋਨਾ ਅਪਡੇਟ

ਕੁੱਲ ਕੇਸ 4428,ਐਕਟਿਵ ਕੇਸ 10, ਠੀਕ ਹੋਏ 4205, ਮੌਤਾਂ 204


Shyna

Content Editor

Related News