ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦੇ ਦੈਂਤ ਨੇ ਨਿਗਲੀਆਂ 2 ਕੀਮਤੀ ਜਾਨਾਂ

01/21/2021 6:10:28 PM

ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਅੱਜ ਕੋਰੋਨਾ ਦਾ ਕੋਈ ਵੀ ਪਾਜ਼ੇਟਿਵ ਕੇਸ ਤਾਂ ਨਹੀਂ ਆਇਆ ਪਰ ਜ਼ਿਲ੍ਹੇ ਦੇ 2 ਵਿਅਕਤੀਆਂ ਨੂੰ ਕੋਰੋਨਾ ਦੇ ਬੇਰਹਿਮ ਦੈਂਤ ਨੇ ਨਿਗਲ ਲਿਆ ਹੈ। ਸਿਹਤ ਵਿਭਾਗ ਵਲੋਂ ਜਾਣਕਾਰੀ ਮੁਤਾਬਕ ਜ਼ਿਲ੍ਹੇ ’ਚ ਬੀਤੇ ਦਿਨ ਕਰੀਬ 1100 ਵਿਅਕਤੀਅ ਦੇ ਕੋਵਿਡ ਟੈਸਟ ਲਈ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ’ਚੋਂ ਬਲਾਕ ਮਾਲੇਰਕੋਟਲਾ ਦੇ 70 ਸਾਲਾ ਵਿਅਕਤੀ ਅਤੇ ਬਲਾਕ ਸੁਨਾਮ ’ਚ ਇਕ 52 ਸਾਲਾ ਵਿਅਕਤੀ ਦੇ ਮੌਤ ਕੋਰੋਨਾ ਕਰਕੇ ਹੋ ਜਾਣ ਦਾ ਸਮਾਚਾਰ ਹੈ। ਜ਼ਿਲ੍ਹੇ ’ਚ ਹੁਣ ਤੱਕ 4423 ਕੇਸ ਹਨ।

ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਹੁਣ ਤੱਕ ਜ਼ਿਲ੍ਹੇ ’ਚ 201238 ਲੋਕਾਂ ਦੇ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ’ਚੋਂ 196814 ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ’ਚੋਂ 4199 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ’ਚ ਅਜੇ ਵੀ 21 ਕੇਸ ਐਕਟਿਵ ਚੱਲ ਰਹੇ ਹਨ। ਜ਼ਿਲ੍ਹੇ ’ਚ ਹੁਣ ਤੱਕ 204 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।


Shyna

Content Editor

Related News