ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਦਾ ਕਹਿਰ ਜਾਰੀ,  3 ਵਿਅਕਤੀ ਆਏ ਕੋਰੋਨਾ ਪਾਜ਼ੇਟਿਵ

02/25/2021 6:15:36 PM

ਸੰਗਰੂਰ (ਬੇਦੀ/ਰਿਖੀ ): ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਅੱਜ 3 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ 1000 ਦੇ ਕਰੀਬ ਵਿਅਕਤੀਆਂ ਦੇ ਕੋਵਿਡ ਟੈਸਟ ਲਈ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ’ਚੋਂ ਸਿਹਤ ਬਲਾਕ ਸੰਗਰੂਰ ਵਿੱਚ ਇੱਕ ਅਤੇ ਸ਼ੇਰਪੁਰ ਵਿੱਚ ਦੋ ਕੇਸ ਕੋਰੋਨਾ ਪਾਜ਼ੇਟਿਵ ਆਇਆ ਹੈ, ਜਿਨ੍ਹਾਂ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4533 ਕੇਸ ਹਨ। ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ। ਹੁਣ ਤੱਕ ਜ਼ਿਲ੍ਹੇ ’ਚ 240882 ਲੋਕਾਂ ਦੇ ਟੈਸਟ ਹੋ ਚੁੱਕੇ, ਜਿਨ੍ਹਾਂ ’ਚੋਂ 236349 ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਹਨਾਂ ਵਿੱਚੋ ਕੁੱਲ 4290ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ਵਿੱਚ ਅਜੇ ਵੀ 37ਕੇਸ ਐਕਟਿਵ ਚੱਲ ਰਹੇ ਹਨ ਅਤੇ ਜ਼ਿਲ੍ਹੇ ਦੇ ਸੱਤ ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ’ਚ ਹੁਣ ਤੱਕ 206 ਲੋਕ ਜਿੰਦਗੀ ਦੀ ਜੰਗ ਹਾਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਹ ਪਿਛਲੇ ਕਈ ਦਿਨਾਂ ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ

ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 4533
ਐਕਟਿਵ ਕੇਸ 37
ਠੀਕ ਹੋਏ 4290
ਮੌਤਾਂ 206
 


Shyna

Content Editor

Related News