ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ, ਦੋ ਵਿਅਕਤੀਆਂ ਦੀ ਮੌਤ ਸਣੇ ਹੋਰ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

04/06/2021 6:03:17 PM

ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਕਰਕੇ ਮੌਤਾਂ ਦਾ ਹੋਣਾ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ’ਚ ਕੋਰੋਨਾ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ ਪਰ ਸਾਰੇ ਲੋਕ ਅਜੇ ਵੀ ਬੇਖੌਫ ਹੋ ਕਿ ਸਾਵਧਾਨੀਆਂ ਤੋਂ ਦੂਰ ਨਜ਼ਰ ਆ ਰਹੇ ਹਨ। ਅੱਜ ਜ਼ਿਲ੍ਹੇ ਦੇ ਸਿਹਤ ਬਲਾਕ ਮੂਣਕ  ਦੀ ਇੱਕ 75 ਸਾਲਾ ਔਰਤ ਅਤੇ ਸੰਗਰੂਰ ਦੇ ਇੱਕ 70 ਸਾਲਾ ਵਿਅਕਤੀ  ਨੂੰ ਕੋਰੋਨਾ ਦੇ ਦੈਂਤ ਦੇ ਨਿਗਲ ਜਾਣ ਦਾ ਦੁਖਦਾਈ ਸਮਾਚਾਰ ਹੈ।

ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 8,  ਧੂਰੀ ’ਚ 4, ਸਿਹਤ ਬਲਾਕ ਲੌਂਗੋਵਾਲ 'ਚ 1 ਕੇਸ, ਸੁਨਾਮ ਵਿੱਚ 8  ਭਵਾਨੀਗੜ੍ਹ  1,  ਮਾਲੇਰਕੋਟਲਾ ਵਿੱਚ 5, ਕੌਹਰੀਆਂ ਵਿੱਚ 3, ਸ਼ੇਰਪੁਰ ਵਿੱਚ 1, ਮੂਣਕ ਵਿਚ 2, ਅਮਰਗੜ੍ਹ ਵਿੱਚ 4,  ਅਤੇ ਫਤਹਿਗੜ੍ਹ ਪੰਜਗਰਾਈਆਂ ਵਿੱਚ  1ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 5857 ਕੇਸ ਹਨ ਜਿਨ੍ਹਾਂ ’ਚੋਂ ਕੁੱਲ 5195  ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 420 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ 50 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ ਜਦਕਿ 242  ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।

ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 5857
ਐਕਟਿਵ ਕੇਸ 420
ਠੀਕ ਹੋਏ 5195
ਮੌਤਾਂ 242


Shyna

Content Editor

Related News