ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਵਿਡ ਸੈਂਟਰ ਦੀ ਹੋਵੇਗੀ ਸਥਾਪਨਾ

05/15/2021 4:48:33 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਐਸ.ਜੀ.ਪੀ.ਸੀ. ਵੱਲੋਂ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਬਹੁਤ ਜਲਦ ਹੋਣ ਜਾ ਰਹੀ ਹੈ। ਜਿਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਪ੍ਰੈੱਸ ਨਾਲ ਸਾਂਝੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਥੇਬੰਦੀ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਰੂਰ ਅਤੇ ਬਰਨਾਲਾ ਇਲਾਕਿਆਂ ਵਿੱਚ ਕੋਵਿਡ ਮਹਾਂਮਾਰੀ ਤੋਂ ਮਨੁੱਖਤਾ ਨੂੰ ਰਾਹਤ ਦਿਵਾਉਣ ਲਈ ਸੇਵਾ ਦਾ ਵੱਡਾ ਕਾਰਜ ਕੀਤਾ ਹੈ ।

ਉਨ੍ਹਾਂ ਦੱਸਿਆ ਕਿ ਇਹ 25 ਬੈੱਡ ਦਾ ਇਹ ਕੋਵਿਡ ਕੇਅਰ ਸੈਂਟਰ ਬਹੁਤ ਜਲਦ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ਼ੁਰੂ ਕਰ ਦਿੱਤਾ ਜਾਵੇਗਾ,ਜਿਸ ਦੀ ਸ਼ੁਰੂਆਤੀ ਪ੍ਰਕਿਰਿਆ 17 ਮਈ ਸੋਮਵਾਰ ਤੋਂ ਸ਼ੁਰੂ ਹੋ ਜਾਵੇਗੀ। ਸੰਗਰੂਰ ਜ਼ਿਲ੍ਹੇ ਅਤੇ ਇਸ ਇਲਾਕੇ ਵਿੱਚ ਸਿਹਤ ਸਹੂਲਤਾਂ ਦੀ ਘਾਟ ਹੋਣ ਕਾਰਨ  ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਇਹ ਸੈਂਟਰ ਬਹੁਤ ਉਪਯੋਗੀ ਸਾਬਤ ਹੋਵੇਗਾ। ਇਸ ਕੋਵਿਡ ਕੇਅਰ ਸੈਂਟਰ ਦੇ ਅਰੰਭਤ ਸਮਾਗਮਾਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਇਸ ਸੈਂਟਰ ਨੂੰ ਸੰਗਤਾਂ ਨੂੰ ਸਮਰਪਿਤ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਕਾਰਜ ਨੂੰ ਮਨਜ਼ੂਰ ਕਰਨ ਲਈ ਜ਼ਿਲ੍ਹੇ ਦੀ ਸਮੂਹ ਜਥੇਬੰਦੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰਾਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ ਭਲਵਾਨ ਮੈਂਬਰ ਅੰਤਰਿੰਗ ਕਮੇਟੀ, ਤੇਜਾ ਸਿੰਘ ਕਮਾਲਪੁਰ ਮੈਂਬਰ ਅੰਤਰਿੰਗ ਕਮੇਟੀ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ , ਮਾਸਟਰ ਹਰਬੰਸ ਸਿੰਘ ਸ਼ੇਰਪੁਰ ਹਾਜ਼ਰ ਸਨ।

Shyna

This news is Content Editor Shyna