ਦਾਜ ਲਈ ਕੁੱਟਮਾਰ ਕਰਨ ''ਤੇ ਪਤੀ ਖਿਲਾਫ ਕੇਸ ਦਰਜ

01/27/2020 3:46:25 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪਤਨੀ ਨੂੰ ਦਾਜ ਲਿਆਉਣ ਲਈ ਤੰਗ ਅਤੇ ਕੁੱਟ-ਮਾਰ ਕਰਨ 'ਤੇ ਪੁਲਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਸੈਜਾਦੀ ਵਾਸੀ ਸੰਗਰੂਰ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਵਿਆਹ ਤਿੰਨ ਸਾਲ ਪਹਿਲਾਂ ਵਾਜਿਦ ਵਾਸੀ ਯੂ. ਪੀ. ਨਾਲ ਹੋਇਆ ਸੀ। ਵਿਆਹ ਤੋਂ ਥੋੜ੍ਹੇ ਸਮੇਂ ਬਾਅਦ ਹੀ ਉਸ ਨੇ ਮੈਨੂੰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਮੇਰੀ ਕੁੱਟ-ਮਾਰ ਵੀ ਕਰਦਾ ਸੀ। ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਵਾਜਿਦ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News