280 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗ੍ਰਿਫਤਾਰ

Tuesday, Feb 11, 2020 - 05:17 PM (IST)

280 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗ੍ਰਿਫਤਾਰ

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਇਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕ ਸੈਲ ਮਾਲੇਰਕੋਟਲਾ ਦੇ ਪੁਲਸ ਅਧਿਕਾਰੀ ਬਲਵੀਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਗਸ਼ਤ ਦੌਰਾਨ ਟੀ ਪੁਆਇੰਟ ਸਿਕੰਦਰਾਪੁਰ ਮੇਨ ਰੋਡ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਸੁਮਨ ਵਾਸੀ ਹਕੀਮਪੁਰ ਖਟੜਾ ਨਸ਼ੀਲੀਆਂ ਗੋਲੀਆਂ ਵੇਚਣ ਦੀ ਆਦੀ ਹੈ। ਉਹ ਅੱਜ ਵੀ ਆਪਣੇ ਘਰ ਤੋਂ ਬਾਹਰ ਮੇਨ ਸੜਕ 'ਤੇ ਨਸ਼ੀਲੀਆਂ ਗੋਲੀਆਂ ਵੇਚਣ ਲਈ ਨਿਕਲੇਗੀ। ਜੇਕਰ ਉਸ ਦੇ ਘਰ ਨੇੜੇ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਉਸ ਨੂੰ ਕਾਬੂ ਕੀਤਾ ਜਾ ਸਕਦਾ ਹੈ ।ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸ ਕੋਲੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸੰਦੌੜ ਵਿਚ ਕੇਸ ਦਰਜ ਕੀਤਾ ਗਿਆ।


author

cherry

Content Editor

Related News