ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਗ੍ਰਿਫਤਾਰ

Tuesday, Feb 04, 2020 - 05:40 PM (IST)

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਦੋ ਕੇਸਾਂ ਵਿਚ 5 ਗ੍ਰਾਮ ਸਮੈਕ ਅਤੇ 260 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ. ਐਸ. ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਸੁਖਰਾਜ ਸਿੰਘ ਜਦੋਂ ਗਸ਼ਤ ਦੌਰਾਨ ਕੋਰਟ ਕੰਪਲੈਕਸ ਸੰਗਰੂਰ ਮੌਜੂਦ ਸੀ ਅਤੇ ਅੰਦਰ ਜਾਣ ਵਾਲੇ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਅੰਦਰ ਜਾ ਰਹੇ ਇਕ ਵਿਅਕਤੀ ਦੀ ਤਲਾਸ਼ੀ ਲੈਣ ਲਈ ਰੋਕਿਆ ਤਾਂ ਉਸ ਨੇ ਆਪਣੀ ਖੱਬੀ ਜੇਬ ਵਿਚੋਂ ਇਕ ਲਿਫਾਫਾ ਕੱਢ ਕੇ ਸੁੱਟ ਦਿੱਤਾ। ਜਾਂਚ ਕਰਨ 'ਤੇ ਲਿਫਾਫੇ ਵਿਚੋਂ ਸਮੈਕ ਮਿਲੀ। ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਸਮੈਕ ਬਰਾਮਦ ਕੀਤੀ ਗਈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਸੁਨਾਮ ਦੇ ਤੌਰ 'ਤੇ ਹੋਈ।

ਇਸੇ ਤਰ੍ਹਾਂ ਨਾਲ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਅਮਰੀਕ ਸਿੰਘ ਜਦੋਂ ਗਸ਼ਤ ਦੌਰਾਨ ਉਭੇਵਾਲ ਰੋਡ ਸੂਆ ਪੁਲ ਨਜ਼ਦੀਕ ਮੌਜੂਦ ਸੀ ਤਾਂ ਇਕ ਵਿਅਕਤੀ ਲੋਈ ਦੀ ਬੁੱਕਲ ਮਾਰੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਸ ਪਾਰਟੀ ਨੂੰ ਵੇਖਕੇ ਹੱਥ ਵਿਚ ਫੜਿਆ ਲਿਫਾਫਾ ਹੇਠਾਂ ਸੁੱਟ ਦਿੱਤਾ ਅਤੇ ਤੇਜੀ ਨਾਲ ਭੱਜਣ ਲੱਗਿਆ। ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਉਸ ਨੂੰ ਕਾਬੂ ਕਰਕੇ ਲਿਫਾਫੇ ਵਿਚੋਂ 260 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਗ੍ਰਿਫਤਾਰ ਵਿਅਕਤੀ ਦੀ ਪਛਾਣ ਜਗਸੀਰ ਸਿੰਘ ਵਾਸੀ ਖੇੜੀ ਥਾਣਾ ਸਦਰ ਸੰਗਰੂਰ ਦੇ ਤੌਰ 'ਤੇ ਹੋਈ।


author

cherry

Content Editor

Related News