10 ਗ੍ਰਾਮ ਹੈਰੋਇਨ ਤੇ 66 ਬੋਤਲਾਂ ਸ਼ਰਾਬ ਸਮੇਤ 5 ਗ੍ਰਿਫਤਾਰ

10/05/2019 9:57:29 AM

ਸੰਗਰੂਰ(ਵਿਵੇਕ ਸਿੰਧਵਾਨੀ,ਰਵੀ) : ਜ਼ਿਲਾ ਸੰਗਰੂਰ ਪੁਲਸ ਨੇ ਵੱਖ-ਵੱਖ ਕੇਸਾਂ 'ਚ 10 ਗ੍ਰਾਮ ਹੈਰੋਇਨ ਅਤੇ 66 ਬੋਤਲਾਂ ਸ਼ਰਾਬ ਬਰਾਮਦ ਕਰਦਿਆਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਦੋਂਕਿ ਇਕ ਵਿਅਕਤੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੰਗਰੂਰ ਡਾ. ਸੰਦੀਪ ਗਰਗ ਆਈ. ਪੀ. ਐੱਸ. ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਸਮੇਤ ਪੁਲਸ ਪਾਰਟੀ ਬਾਹੱਦ ਬੱਸ ਸਟੈਂਡ ਪਿੰਡ ਬੇਨੜਾ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਦੋਸ਼ੀਆਂ ਹਰਪ੍ਰੀਤ ਸਿੰਘ ਵਾਸੀ ਛੀਟਾਂਵਾਲਾ ਅਤੇ ਸੁਰਿੰਦਰ ਸਿੰਘ ਵਾਸੀ ਇਸੀ ਹੈਰੋਇਨ ਵੇਚਣ ਦੇ ਆਦੀ ਹਨ। ਜੋ ਸਕੂਟਰੀ 'ਤੇ ਸਵਾਰ ਹੋ ਕੇ ਗਾਹਕਾਂ ਨੂੰ ਹੈਰੋਇਨ ਵੇਚਣ ਲਈ ਪਿੰਡ ਕੱਕੜਵਾਲ ਤੋਂ ਪਿੰਡ ਬੇਨੜਾ ਵੱਲ ਜਾਣਗੇ। ਉਕਤ ਸੂਚਨਾ ਦੇ ਆਧਾਰ 'ਤੇ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਨਾਕਾਬੰਦੀ ਕਰ ਕੇ ਦੋਸ਼ੀਆਨ ਹਰਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਉਕਤਾਨ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਥਾਣਾ ਸਿਟੀ ਸੁਨਾਮ ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਸਮੇਤ ਪੁਲਸ ਪਾਰਟੀ ਸੀਤਾ ਮੰਦਰ ਟੀ-ਪੁਆਇੰਟ ਪੁਲ ਗੰਦਾ ਨਾਲਾ ਸੁਨਾਮ ਨਜ਼ਦੀਕ ਦੋਸ਼ੀਆਂ ਗੁਰਪ੍ਰੀਤ ਸਿੰਘ ਵਾਸੀ ਮੈਦੇਵਾਸ ਅਤੇ ਸੁਖਚੈਨ ਸਿੰਘ ਵਾਸੀ ਦਰਿਆਪੁਰ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗ੍ਰਿਫਤਾਰ ਕੀਤਾ।

ਉੱਧਰ, ਥਾਣਾ ਲੌਂਗੋਵਾਲ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਮੁਖਬਰੀ ਦੇ ਆਧਾਰ 'ਤੇ ਦੋਸ਼ੀ ਸੁਖਦੀਪ ਸਿੰਘ ਵਾਸੀ ਲੌਂਗੋਵਾਲ ਦੇ ਘਰ ਰੇਡ ਕਰ ਕੇ ਉਸ ਨੂੰ 24 ਬੋਤਲਾਂ ਹਰਿਆਣਾ ਸ਼ਰਾਬ ਸਣੇ ਗ੍ਰਿਫਤਾਰ ਕੀਤਾ। ਇਕ ਹੋਰ ਮਾਮਲੇ 'ਚ ਥਾਣਾ ਖਨੌਰੀ ਦੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਦੋਸ਼ੀ ਜਸਮੇਰ ਸਿੰਘ ਵਾਸੀ ਖਨੌਰੀ ਦੇ ਘਰ ਰੇਡ ਕਰਦਿਆਂ 18 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ ਕੀਤੀ ਜਦੋਂਕਿ ਦੋਸ਼ੀ ਜਸਮੇਰ ਸਿੰਘ ਉਕਤ ਦੀ ਗ੍ਰਿਫਤਾਰੀ ਅਜੇ ਬਾਕੀ ਹੈ।


cherry

Content Editor

Related News