''ਸੰਗਰੂਰ ''ਚ ਫਸੇ ਜੰਮੂ-ਕਸ਼ਮੀਰ ਦੇ 120 ਵਿਅਕਤੀਆਂ ਨੂੰ 3 ਬੱਸਾਂ ਰਾਹੀਂ ਭੇਜਿਆ ਵਾਪਸ''

04/30/2020 6:00:06 PM

ਸੰਗਰੂਰ,(ਸਿੰਗਲਾ)- ਕੋਵਿਡ-19 ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਵਿਚ ਲਗਾਏ ਗਏ ਕਰਫ਼ਿਊ ਕਾਰਨ ਸੰਗਰੂਰ 'ਚ ਫਸੇ ਜੰਮੂ ਕਸ਼ਮੀਰ ਦੇ 120 ਵਿਅਕਤੀਆਂ ਨੂੰ ਅੱਜ ਵਿਸ਼ੇਸ਼ ਬੱਸਾਂ ਰਾਹੀਂ ਘਰਾਂ ਨੂੰ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲੇ 'ਚ ਫਸੇ ਬਾਹਰਲੇ ਸੂਬਿਆਂ ਦੇ ਵਿਅਕਤੀਆਂ ਨੂੰ ਘਰ ਭੇਜਣ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਜ ਜ਼ਿਲੇ ਦੀਆਂ 6 ਸਬ ਡਵੀਜ਼ਨਾਂ ਸੰਗਰੂਰ, ਸੁਨਾਮ, ਖਨੌਰੀ, ਅਹਿਮਦਗੜ੍ਹ, ਮਲੇਰਕੋਟਲਾ ਅਤੇ ਧੂਰੀ 'ਚੋਂ 3 ਵਿਸ਼ੇਸ਼ ਬੱਸਾਂ ਰਾਹੀਂ ਇਨ੍ਹਾਂ ਵਿਅਕਤੀਆਂ ਨੂੰ ਮੁੜ ਆਪਣੇ ਘਰਾਂ ਨੂੰ ਰਵਾਨਾ ਕੀਤਾ ਗਿਆ। ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਸਾਰੇ ਵਿਅਕਤੀ ਜੰਮੂ-ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ ਅਤੇ ਇਨ੍ਹਾਂ 'ਚ ਮਜ਼ਦੂਰ, ਵਿਦਿਆਰਥੀ ਤੇ ਕਈ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਪੰਜਾਬ ਆਏ ਸਨ ਪਰ ਕਰਫ਼ਿਊ ਲੱਗ ਜਾਣ ਕਾਰਨ ਇੱਥੇ ਫ਼ਸ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸੰਗਰੂਰ ਜ਼ਿਲੇ ਦੇ ਵਾਸੀ ਜੋ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਫਸੇ ਹੋਏ ਹਨ, ਦੀ ਵਾਪਸੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਵਾਪਸ ਭੇਜਣ ਨੂੰ ਲੈ ਕੇ ਆਉਣ ਮੌਕੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਨਾਲ ਪ੍ਰਭਾਵਿਤ ਇਲਾਕਿਆਂ 'ਚੋਂ ਵਾਪਸ ਸੰਗਰੂਰ ਆਉਣ ਵਾਲੇ ਸਾਰੇ ਲੋਕਾਂ ਦੇ ਟੈਸਟ ਕਰਵਾਉਣੇ ਵੀ ਯਕੀਨੀ ਬਣਾਏ ਜਾ ਰਹੇ ਹਨ।

Deepak Kumar

This news is Content Editor Deepak Kumar