ਨਸ਼ੀਲੇ ਪਦਾਰਥਾਂ ਸਮੇਤ 3 ਗ੍ਰਿਫਤਾਰ

01/13/2020 3:15:48 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ 5 ਵੱਖ-ਵੱਖ ਮਾਮਲਿਆਂ ਵਿਚ 6 ਗ੍ਰਾਮ ਚਿੱਟਾ, 276 ਬੋਤਲਾਂ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂਕਿ 4 ਵਿਅਕਤੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਿਟੀ 2 ਮਾਲੇਰਕੋਟਲਾ ਦੇ ਪੁਲਸ ਅਧਿਕਾਰੀ ਸੁਖਦੇਵ ਜਦੋਂ ਗਸ਼ਤ ਦੌਰਾਨ ਮਤੋਈ ਚੁੰਗੀ ਮਾਲੇਰਕੋਟਲਾ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਮੁਹੰਮਦ ਜਾਹਿਦ ਵਾਸੀ ਮਾਲੇਰਕੋਟਲਾ ਤੁਰ-ਫਿਰ ਕੇ ਚਿੱਟਾ ਵੇਚਣ ਦਾ ਆਦੀ ਹੈ। ਉਹ ਅੱਜ ਵੀ ਡੇਰਾ ਬਾਬਾ ਆਤਮਾ ਰਾਮ ਮਾਲੇਰਕੋਟਲਾ ਵਿਚ ਚਿੱਟਾ ਵੇਚ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸ ਨੂੰ ਕਾਬੂ ਕਰਦੇ ਹੋਏ ਉਸ ਕੋਲੋਂ 6 ਗ੍ਰਾਮ ਚਿੱਟਾ ਅਤੇ 4000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਕ ਹੋਰ ਮਾਮਲੇ ਵਿਚ ਥਾਣਾ ਛਾਜਲੀ ਦੇ ਪੁਲਸ ਅਧਿਕਾਰੀ ਦਰਸ਼ਨ ਸਿੰਘ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਸਤਨਾਮ ਸਿੰਘ ਵਾਸੀ ਛਾਜਲੀ ਹਰਿਆਣਾ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ। ਜੋ ਆਪਣੇ ਖੇਤ ਸੁਨਾਮ ਰੋਡ 'ਤੇ ਸ਼ਰਾਬ ਲੁਕੋ ਕੇ ਵੇਚ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਉਸਦੇ ਖੇਤ ਵਿਚ ਰੇਡ ਕਰਕੇ ਉਸ ਕੋਲੋਂ 36 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਹੋਰ ਮਾਮਲੇ ਵਿਚ ਥਾਣਾ ਧਰਮਗੜ੍ਹ ਦੇ ਏ. ਐਸ. ਆਈ. ਜਰਨੈਲ ਸਿੰਘ ਜਦੋਂ ਗਸ਼ਤ ਦੌਰਾਨ ਪਿੰਡ ਮਾਣਕਮਾਜਰਾ ਮੌਜੂਦ ਸੀ ਤਾਂ ਇਕ ਵਿਅਕਤੀ ਮੋਢੇ 'ਤੇ ਪਲਾਸਟਿਕ ਦਾ ਥੈਲਾ ਚੁੱਕੀ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ 'ਤੇ ਤਲਾਸ਼ੀ ਕਰਨ 'ਤੇ ਉਸ ਵਿਚੋਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਗ੍ਰਿਫਤਾਰ ਵਿਅਕਤੀ ਦੀ ਪਛਾਣ ਗੁਰਮੀਤ ਸਿੰਘ ਵਾਸੀ ਮਾਣਕਮਾਜਰਾ ਥਾਣਾ ਧਰਮਗੜ੍ਹ ਦੇ ਤੌਰ 'ਤੇ ਹੋਈ ਹੈ।

ਇਸੇ ਤਰ੍ਹਾਂ ਨਾਲ ਥਾਣਾ ਸਦਰ ਸੰਗਰੂਰ ਦੇ ਪੁਲਸ ਅਧਿਕਾਰੀ ਜਗਤਾਰ ਸਿੰਘ ਜਦੋਂ ਪਿੰਡ ਲੱਡੀ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਗੁਰਪ੍ਰੀਤ ਸਿੰਘ ਵਾਸੀ ਸਾਰੋਂ ਬੇਆਬਾਦ ਜਗ੍ਹਾ 'ਤੇ ਸ਼ਰਾਬ ਰੱਖਕੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਥੋਂ 180 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸੇ ਤਰ੍ਹਾਂ ਥਾਣਾ ਲੌਂਗੋਵਾਲ ਦੇ ਪੁਲਸ ਅਧਿਕਾਰੀ ਪ੍ਰੇਮ ਸਿੰਘ ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਰਾਧਿਕਾ ਦਾਸ ਮੰਦਰ ਲੋਹਾਖੇੜਾ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਕੁਲਦੀਪ ਸਿੰਘ ਉਰਫ ਬੰਟੀ, ਹਰਪ੍ਰੀਤ ਸਿੰਘ ਉਰਫ ਮੇਲਾ ਅਤੇ ਬੱਬੂ ਸਿੰਘ ਵਾਸੀਆਨ ਲੌਂਗੋਵਾਲ ਚੰਡੀਗੜ੍ਹ• ਤੋਂ ਸ਼ਰਾਬ ਲਿਆ ਕੇ ਵੇਚਣ ਦੇ ਆਦੀ ਹਨ, ਜੋ ਅੱਜ ਸ਼ਰਾਬ ਲੈ ਕੇ ਆਏ ਹਨ ਅਤੇ ਸ਼ਰਾਬ ਬੱਬੂ ਸਿੰਘ ਦੇ ਘਰ ਪਈ ਹੈ। ਸੂਚਨਾ ਦੇ ਆਧਾਰ 'ਤੇ ਬੱਬੂ ਦੇ ਘਰ ਰੇਡ ਕਰਕੇ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।


cherry

Content Editor

Related News