ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਗ੍ਰਿਫਤਾਰ

01/16/2020 4:29:41 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ 1400 ਨਸ਼ੀਲੀਆਂ ਗੋਲੀਆਂ, 100 ਨਸ਼ੀਲੀਆਂ ਸ਼ੀਸ਼ੀਆਂ, 136 ਨਸ਼ੀਲੇ ਟੀਕੇ, 12 ਬੋਤਲਾਂ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਦੋਂਕਿ 2 ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਸੰਦੀਪ ਗਰਗ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਬਹਾਦਰ ਸਿੰਘ ਵਾਲਾ ਦੇ ਪੁਲਸ ਅਧਿਕਾਰੀ ਸੁਰਿੰਦਰ ਸਿੰਘ ਜਦੋਂ ਗਸ਼ਤ ਦੌਰਾਨ ਲੌਂਗੋਵਾਲ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਜੁਗਿੰਦਰ ਸਿੰਘ, ਸੋਨੀ ਸਿੰਘ ਅਤੇ  ਰਵਿੰਦਰ ਸਿੰਘ ਉਰਫ ਗੱਗੂ ਵਾਸੀਆਨ ਲੌਂਗੋਵਾਲ, ਇਹ ਤਿੰਨੇ ਵਿਜੈ ਸਿੰਘ ਉਰਫ ਬਿੱਟੂ ਵਾਸੀ ਲੌਂਗੋਵਾਲ ਤੋਂ ਸਸਤੇ ਭਾਅ 'ਤੇ ਨਸ਼ੀਲੇ ਟੀਕੇ ਲਿਆ ਕੇ ਵੇਚਣ ਦੇ ਆਦੀ ਹਨ। ਜੋ ਅੱਜ ਵੀ ਕਾਰ 'ਤੇ ਨਸ਼ੀਲੇ ਟੀਕੇ ਵੇਚਣ ਲਈ ਆ ਰਹੇ ਹਨ। ਜੇਕਰ ਸ਼ਮਸ਼ਾਨਘਾਟ ਨੇੜੇ ਸ਼ਾਹਪੁਰ ਰੋਡ 'ਤੇ ਰੇਡ ਕੀਤੀ ਜਾਵੇ ਤਾਂ ਇਹ ਨਸ਼ੀਲੇ ਟੀਕਿਆਂ ਸਮੇਤ ਕਾਬੂ ਆ ਸਕਦੇ ਹਨ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਜੋਗਿੰਦਰ ਸਿੰਘ, ਸੋਨੀ ਸਿੰਘ, ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਵਿਜੈ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਥਾਣਾ ਸਦਰ ਅਹਿਮਦਗੜ੍ਹ ਦੇ ਪੁਲਸ ਅਧਿਕਾਰੀ ਨਿਰਭੈ ਸਿੰਘ ਜਦੋਂ ਪਿੰਡ ਰਹੀੜਾ ਦੇ ਰੇਲਵੇ ਫਾਟਕ ਕੋਲ ਮੌਜੂਦ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਬਹਾਦਰ ਖਾਂ ਵਾਸੀ ਕੰਗਣਵਾਲ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ। ਜੇਕਰ ਕੰਗਣਵਾਲ ਤੋਂ ਅਹਿਮਦਗੜ੍ਹ ਜਾਣ ਵਾਲੀ ਸੜਕ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਉਸ ਨੂੰ ਕਾਬੂ ਕੀਤਾ ਜਾ ਸਕਦਾ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸ ਨੂੰ ਕਾਬੂ ਕਰਦੇ ਹੋਏ ਉਸ ਕੋਲੋਂ 1400 ਨਸ਼ੀਲੀਆਂ ਗੋਲੀਆਂ ਅਤੇ 100 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ।

ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਸੰਗਰੂਰ ਦੇ ਹੌਲਦਾਰ ਗੁਰਲਾਲ ਸਿੰਘ ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਸੂਏ ਦੇ ਪਟੜੀ ਪਟੜੀ ਜਾ ਰਹੇ ਸਨ ਤਾਂ ਇਕ ਔਰਤ ਆਉਂਦੀ ਦਿਖਾਈ ਦਿੱਤੀ ਜਿਸ ਨੇ ਸਿਰ 'ਤੇ ਪਲਾਸਟਿਕ ਦਾ ਥੈਲਾ ਚੁੱਕਿਆ ਹੋਇਆ ਸੀ। ਜਿਵੇਂ ਹੀ ਔਰਤ ਪੁਲਸ ਪਾਰਟੀ ਨੂੰ ਦੇਖਕੇ ਭੱਜਣ ਲੱਗੀ ਤਾਂ ਪੁਲਸ ਪਾਰਟੀ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਔਰਤ ਥੈਲਾ ਸੁੱਟ ਕੇ ਭੱਜਣ ਵਿਚ ਸਫਲ ਹੋ ਗਈ। ਥੈਲੇ ਵਿਚੋਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਫਰਾਰ ਔਰਤ ਪਾਲ ਕੌਰ ਵਾਸੀ ਸੰਗਰੂਰ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


cherry

Content Editor

Related News