ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਗ੍ਰਿਫਤਾਰ

01/17/2020 4:16:58 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਚਾਰ ਵੱਖ-ਵੱਖ ਮਾਮਲਿਆਂ ਵਿਚ 1220 ਨਸ਼ਲੀਆਂ ਗੋਲੀਆਂ, 4 ਨਸ਼ੀਲੀਆਂ ਸ਼ੀਸ਼ੀਆਂ, 12 ਬੋਤਲਾਂ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂਕਿ 1 ਵਿਅਕਤੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਧਰਮਗੜ੍ਹ ਦੇ ਪੁਲਸ ਅਧਿਕਾਰੀ ਗੁਰਤੇਜ ਸਿੰਘ ਜਦੋਂ ਗਸ਼ਤ ਦੌਰਾਨ ਬੱਸ ਅੱਡਾ ਧਰਮਗੜ੍ਹ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਚਮਕੌਰ ਸਿੰਘ ਅਤੇ ਬਲਜੀਤ ਕੌਰ ਵਾਸੀ ਜਖੇਪਲ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ। ਜੇਕਰ ਨਾਕੇਬੰਦੀ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਚਕਮੌਰ ਸਿੰਘ ਨੂੰ 700 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਜਦੋਂਕਿ ਬਲਜੀਤ ਕੌਰ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਇਸੇ ਤਰ੍ਹਾਂ ਨਾਲ ਐਂਟੀ ਨਾਰਕੋਟਿਕ ਸੈਲ ਸੰਗਰੂਰ ਦੇ ਪੁਲਸ ਅਧਿਕਾਰੀ ਹਰਦੀਪ ਸਿੰਘ ਜਦੋਂ ਟੀ ਪੁਆਇੰਟ ਚੀਮਾ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਦੇਵ ਰਾਜ ਉਰਫ ਪੋਸਤੀ ਵਾਸੀ ਵੀਰ ਕਲਾਂ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ। ਉਹ ਅੱਜ ਵੀ ਆਪਣੇ ਘਰੋਂ ਪੈਦਲ ਨਸ਼ੀਲੀਆਂ ਗੋਲੀਆਂ ਵੇਚਣ ਲਈ ਬੱਸ ਸਟੈਂਡ ਬੀਰ ਕਲਾਂ ਨੂੰ ਜਾਵੇਗਾ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਚੀਮਾ ਵਿਚ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ।

ਇਕ ਹੋਰ ਮਾਮਲੇ ਵਿਚ ਥਾਣਾ ਮੂਣਕ ਦੇ ਪੁਲਸ ਅਧਿਕਾਰੀ ਸੁਖਵਿੰਦਰ ਸਿੰਘ ਜਦੋਂ ਬੱਸ ਸਟੈਂਡ ਮੂਣਕ ਮੌਜੂਦ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਹਰਦੀਪ ਸਿੰਘ ਉਰਫ ਬਬਰਾ ਵਾਸੀ ਸਲੇਮਗੜ੍ਹ ਥਾਣਾ ਮੂਣਕ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਪੀਣ ਅਤੇ ਵੇਚਣ ਦਾ ਆਦੀ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਅਤੇ ਚਾਰ ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕਰਕੇ ਉਸ ਨੂੰ ਗਿਰਫਤਾਰ ਕੀਤਾ ਗਿਆ। ਇਸੇ ਤਰ੍ਹਾਂ ਨਾਲ ਥਾਣਾ ਭਵਾਨੀਗੜ੍ਹ ਦੇ ਹੌਲਦਾਰ ਹਰਪ੍ਰੀਤ ਸਿੰਘ ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਪਿੰਡ ਘਰਾਚੋਂ ਨਾਗਰਾ ਰੋਡ ਮੌਜੂਦ ਸੀ ਤਾਂ ਇਕ ਮੋਟਰਸਾਈਕਲ 'ਤੇ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਦੇਖਕੇ ਪਿੱਛੇ ਮੁੜਣ ਲੱਗਿਆ ਤਾਂ ਉਸ ਦਾ ਮੋਟਰਸਾਈਕਲ ਬੰਦ ਹੋ ਗਿਆ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਗ੍ਰਿਫਤਾਰ ਨੌਜਵਾਨ ਦੀ ਪਛਾਣ ਤਰਸ਼ਵੀਰ ਸਿੰਘ ਉਰਫ ਤਰਸੂ ਵਾਸੀ ਘਰਾਚੋਂ ਵਜੋਂ ਹੋਈ।
 

cherry

This news is Content Editor cherry