ਵੱਖ-ਵੱਖ ਮਾਮਲਿਆਂ ''ਚ ਨਸ਼ੀਲੇ ਪਦਾਰਥਾਂ ਸਮੇਤ 5 ਗ੍ਰਿਫਤਾਰ

02/15/2020 5:23:42 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਸੱਤ ਕੇਸਾਂ ਵਿਚ 17 ਗ੍ਰਾਮ ਚਿੱਟਾ, 40 ਗ੍ਰਾਮ ਅਫੀਮ, 30 ਨਸ਼ੀਲੀਆਂ ਗੋਲੀਆਂ, 4 ਕਿਲੋ ਭੁੱਕੀ, 177 ਲੀਟਰ ਲਾਹਣ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਦੋਂ ਕਿ 2 ਵਿਅਕਤੀਆਂ ਦੀ ਗ੍ਰਿਫਤਾਰੀ ਬਾਕੀ ਹੈ। ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਐਸ. ਟੀ. ਐਫ. ਸੰਗਰੂਰ ਦੇ ਪੁਲਸ ਅਧਿਕਾਰੀ ਮੁਖਤਿਆਰ ਸਿੰਘ ਜਦੋਂ ਗਸ਼ਤ ਦੌਰਾਨ ਰਾਮਪੁਰਾ ਗਨੋਟਾ ਬੱਸ ਸਟੈਂਡ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਦਲੇਰ ਸਿੰਘ ਵਾਸੀ ਪਟਿਆਲਾ ਹਰਿਆਣਾ ਤੋਂ ਚਿੱਟਾ ਲਿਅ ਾਕੇ ਵੇਚਣ ਦਾ ਆਦੀ ਹੈ। ਸੂਚਨਾ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਉਸ ਤੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਇਹ ਨਸ਼ਾ ਉਹ ਗੋਰਾ ਸਿੰਘ ਵਾਸੀ ਦਾਤਾਲ ਤੋਂ ਲੈ ਕੇ ਆਉਂਦਾ ਹੈ। ਉਸ ਵਿਰੁੱਧ ਵੀ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਸੇ ਤਰ੍ਹਾਂ ਨਾਲ ਥਾਣਾ ਭਵਾਨੀਗੜ੍ਹ ਦੇ ਥਾਣੇਦਾਰ ਲਖਵੀਰ ਸਿੰਘ ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਪਿੰਡ ਜੌਲੀਆਂ ਮੌਜੂਦ ਸੀ ਤਾਂ ਇਕ ਔਰਤ ਆਉਂਦੀ ਦਿਖਾਈ ਦਿੱਤੀ। ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਉਕਤ ਔਰਤ ਦੀ ਪਛਾਣ ਹੰਸ ਕੌਰ ਵਾਸੀ ਜੌਲੀਆਂ ਵਜੋਂ ਹੋਈ। ਇਕ ਹੋਰ ਮਾਮਲੇ ਵਿਚ ਐਂਟੀ ਨਾਰਕੋਟਿਕ ਸੈਲ ਸੰਗਰੂਰ ਦੇ ਪੁਲਸ ਅਧਿਕਾਰੀ ਕਸ਼ਮੀਰ ਸਿੰਘ ਜਦੋਂ ਗਸ਼ਤ ਦੌਰਾਨ ਪਿੰਡ ਜੌਲੀਆਂ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਰਾਣੋ ਵਾਸੀ ਜੌਲੀਆਂ ਅਫੀਮ ਵੇਚਣ ਦੀ ਆਦੀ ਹੈ। ਸੂਚਨਾ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ 40 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਅਤੇ ਥਾਣਾ ਭਵਾਨੀਗੜ੍ਹ ਵਿਚ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ।

ਇਸੇ ਤਰ੍ਹਾਂ ਨਾਲ ਥਾਣਾ ਭਵਾਨੀਗੜ੍ਹ•ਦੇ ਪੁਲਸ ਅਧਿਕਾਰੀ ਜਜਪਾਲ ਸਿੰਘ ਜਦੋਂ ਗਸ਼ਤ ਦੌਰਾਨ ਕਾਕੜਾ ਰੋਡ ਭਵਾਨੀਗੜ੍ਹ• ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਪ੍ਰਕਾਸ਼ੋ ਵਾਸੀ ਜੌਲੀਆਂ ਨਸ਼ੀਲੀਆਂ ਗੋਲੀਆਂ ਵੇਚਣ ਦੀ ਆਦੀ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸ ਕੋਲੋਂ 4 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਇਕ ਹੋਰ ਮਾਮਲੇ ਵਿਚ ਥਾਣਾ ਭਵਾਨੀਗੜ੍ਹ ਦੇ ਹੌਲਦਾਰ ਦਵਿੰਦਰ ਦਾਸ ਜਦੋਂ ਗਸ਼ਤ ਦੌਰਾਨ ਪਿੰਡ ਭੱਟੀ ਕਲਾਂ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਮਿਠੂ ਸਿੰਘ ਵਾਸੀ ਜੌਲੀਆਂ ਨਦਾਮਪੁਰ ਸਾਈਡ ਨਹਿਰ ਦੀ ਪਟੜੀ-ਪਟੜੀ ਆਉਂਦੇ-ਜਾਂਦੇ ਰਾਹਗੀਰਾਂ ਨੂੰ ਸ਼ਰਾਬ ਵੇਚਦਾ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਸ ਕੋਲੋਂ 27 ਲੀਟਰ ਲਾਹਣ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਨਾਲ ਥਾਣਾ ਲਹਿਰਾ ਦੇ ਪੁਲਸ ਅਧਿਕਾਰੀ ਮਲਕੀਤ ਸਿੰਘ ਜਦੋਂ ਗਸ਼ਤ ਦੌਰਾਨ ਪਿੰਡ ਲਦਾਲ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਗੁਰਦੇਵ ਸਿੰਘ ਵਾਸੀ ਲਦਾਲ ਨਾਜਾਇਜ ਸ਼ਰਾਬ ਕੱਢਣ ਦਾ ਆਦੀ ਹੈ। ਸੂਚਨਾ ਦੇ ਆਧਾਰ 'ਤੇ ਉਸ ਦੇ ਮੋਟਰ ਵਾਲੇ ਕੋਠੇ 'ਤੇ ਰੇਡ ਕਰਕੇ ਡੇਢ ਸੌ ਲੀਟਰ ਲਾਹਣ ਬਰਾਮਦ ਕੀਤੀ ਗਈ, ਦੋਸ਼ੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ।


Chanda

Content Editor

Related News