ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗ੍ਰਿਫਤਾਰ

02/01/2020 5:22:38 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ 6 ਵੱਖ-ਵੱਖ ਮਾਮਲਿਆਂ ਵਿਚ 1060 ਨਸ਼ੀਲੀਆਂ ਗੋਲੀਆਂ, 7 ਗ੍ਰਾਮ ਚਿੱਟਾ, 72 ਬੋਤਲਾਂ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂਕਿ 3 ਵਿਅਕਤੀਆਂ ਦੀ ਗ੍ਰਿਫਤਾਰੀ ਬਾਕੀ ਹੈ। ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈਲ ਸੰਗਰੂਰ ਦੇ ਪੁਲਸ ਅਧਿਕਾਰੀ ਹਰਦੀਪ ਸਿੰਘ ਜਦੋਂ ਗਸ਼ਤ ਦੌਰਾਨ ਸਿਵਲ ਹਸਪਤਾਲ ਸੁਨਾਮ ਮੌਜੂਦ ਸੀ ਤਾਂ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਸਾਹਿਬਜਿੰਦਰ ਸਿੰਘ ਵਾਸੀ ਸੁਨਾਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 5 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ।

ਇਸੇ ਤਰ੍ਹਾਂ ਨਾਲ ਐਂਟੀ ਨਾਰਕੋਟਿਕ ਸੈਲ ਮਾਲੇਰਕੋਟਲਾ ਦੇ ਪੁਲਸ ਅਧਿਕਾਰੀ ਬਲਵੀਰ ਸਿੰਘ ਜਦੋਂ ਗਸ਼ਤ ਦੌਰਾਨ ਸਰਕਾਰੀ ਹਾਈ ਸਕੂਲ ਪਿੰਡ ਬਾਗੜੀਆਂ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਗਗਨਦੀਪ ਸਿੰਘ ਅਤੇ ਮਨਿੰਦਰ ਸਿੰਘ ਵਾਸੀ ਬੋਰ ਕਲਾਂ ਚਿੱਟਾ ਵੇਚਣ ਦੇ ਆਦੀ ਹਨ, ਜੋ ਇਕ ਮੋਟਰਸਾਈਕਲ 'ਤੇ ਆ ਰਹੇ ਹਨ। ਸੂਚਨਾ ਦੇ ਆਧਾਰ 'ਤੇ ਰੇਡ ਕਰਕੇ ਉਨ੍ਹਾਂ ਕੋਲੋਂ 2 ਗ੍ਰਾਮ ਚਿੱਟਾ ਬਰਾਮਦ ਕਰਕੇ ਥਾਣਾ ਅਮਰਗੜ੍ਹ ਵਿਚ ਕੇਸ ਦਰਜ ਕੀਤਾ ਗਿਆ। ਇਕ ਹੋਰ ਮਾਮਲੇ ਵਿਚ ਥਾਣਾ ਸਦਰ ਅਹਿਮਦਗੜ੍ਹ ਦੇ ਪੁਲਸ ਅਧਿਕਾਰੀ ਰਜਿੰਦਰ ਸਿੰਘ ਨੇ ਅਵਤਾਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਅਕਬਰਪੁਰ ਛੰਨਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਸਾਢੇ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਨਾਲ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਸੁਖਰਾਜ ਸਿੰਘ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕਾਲੀ ਵਾਸੀ ਸੰਗਰੂਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 210 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਇਕ ਹੋਰ ਮਾਮਲੇ ਵਿਚ ਸੀ. ਆਈ. ਏ. ਸਟਾਫ ਬਹਾਦਰ ਸਿੰਘ ਵਾਲਾ ਦੇ ਪੁਲਸ ਅਧਿਕਾਰੀ ਪਰਮਜੀਤ ਸਿੰਘ ਜਦੋਂ ਗਸ਼ਤ ਦੌਰਾਨ ਭਾਈ ਮੂਲ ਚੰਦ ਸੁਨਾਮ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਅੱਕੋ ਵਾਸੀ ਸੁਨਾਮ ਜਾਖਲ ਸਾਈਡ ਤੋਂ ਨਸ਼ੀਲੀਆਂ ਗੋਲੀਆਂ ਲੈ ਕੇ ਸੁਨਾਮ ਸਪਲਾਈ ਕਰਦੀ ਹੈ, ਜੋ ਅੱਜ ਵੀ ਆਪਣੀ ਸੱਸ ਮੀਤੋ ਕੌਰ ਵਾਸੀ ਸੁਨਾਮ ਨਾਲ ਨਸ਼ੀਲੀਆਂ ਗੋਲੀਆਂ ਲੈ ਕੇ ਬੈਠੀ ਹੋਈ ਹੈ। ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਗਈ ਤਾਂ ਉਹ ਮੌਕੇ ਤੋਂ ਫਰਾਰ ਹੋ ਗਈ। ਮੌਕੇ ਤੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਕ ਹੋਰ ਮਾਮਲੇ ਵਿਚ ਥਾਣਾ ਲੌਂਗੋਵਾਲ ਦੇ ਪੁਲਸ ਅਧਿਕਾਰੀ ਹਰਚੇਤਨ ਸਿੰਘ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕੁਲਦੀਪ ਸਿੰਘ ਵਾਸੀ ਲੌਂਗੋਵਾਲ ਦੇ ਘਰ ਰੇਡ ਕਰਕੇ 72 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।


cherry

Content Editor

Related News