ਪੰਜਾਬ ''ਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ : ਢੀਂਡਸਾ

06/25/2019 5:21:24 PM

ਸੰਗਰੂਰ (ਰਾਜੇਸ਼ ਕੋਹਲੀ) : ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ 'ਤੇ ਚਿੰਤਾ ਪ੍ਰਗਟ ਕੀਤੀ ਹੈ। ਇਸ ਸਬੰਧ ਵਿਚ ਉਹ ਜ਼ਿਲੇ ਦੇ ਐੱਸ.ਐੱਸ. ਪੀ. ਨੂੰ ਵੀ ਮਿਲੇ ਹਨ। ਢੀਂਡਸਾ ਨੇ ਕਿਹਾ ਕਿ ਲਹਿਰਾ ਮੂਨਕ ਵਿਚ ਪਹਿਲਾਂ ਬਿਲਕੁੱਲ ਵੀ ਨਸ਼ਾ ਨਹੀਂ ਸੀ ਪਰ ਹੁਣ ਚਿੱਟੇ ਕਾਰਨ ਕੁੱਝ ਨੌਜਵਾਨਾਂ ਦੀ ਮੌਤ ਹੋਈ ਹੈ, ਜਿਸ ਕਾਰਨ ਪੁਲਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਨੇ ਨਾਭਾ ਜੇਲ ਵਿਚ ਹੋਏ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਦੇ ਬਾਰੇ ਵਿਚ ਕਿਹਾ ਕਿ ਇਸ ਦੀ ਜੂਡੀਸ਼ੀਅਲ ਜਾਂਚ ਕਰਾਉਣੀ ਚਾਹੀਦੀ ਹੈ ਤਾਂ ਕਿ ਲੋਕਾਂ ਸਾਹਮਣੇ ਸੱਚਾਈ ਆ ਸਕੇ। ਜੇਲ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਕਿ ਕੇਂਦਰ ਦੀਆਂ ਜੇਲਾਂ ਲਈ ਵੱਖ ਤੋਂ ਫੰਡ ਦੇਣਾ ਚਾਹੀਦਾ ਹੈ, 'ਤੇ ਬੋਲਦੇ ਹੋਏ ਢੀਂਡਸਾ ਨੇ ਕਿਹਾ ਕਿ ਜੇਕਰ ਸਭ ਕੁੱਝ ਕੇਂਦਰ ਸਰਕਾਰ ਨੇ ਦੇਣਾ ਹੈ ਤਾਂ ਫਿਰ ਪੰਜਾਬ ਸਰਕਾਰ ਕੀ ਕਰ ਰਹੀ ਹੈ। ਦੱਸ ਦੇਈਏ ਕਿ ਪਰਮਿੰਦਰ ਸਿੰਘ ਢੀਂਡਸਾ ਲਹਿਰਾਗਾਗਾ ਵਿਚ ਇਕ ਧਾਰਮਿਕ ਸਮਾਰੋਹ ਵਿਚ ਹਿੱਸਾ ਲੈਣ ਪੁੱਜੇ ਹੋਏ ਸਨ।


cherry

Content Editor

Related News