ਅਕਾਲ ਤਖ਼ਤ ''ਤੇ ''ਥਾਣੇਦਾਰੀ'' ਕਰਨ ਵਾਲੇ ਆਗੂਆਂ ਨੂੰ ਲਾਂਭੇ ਕਰਨ ਲਈ ਲੋਕ ਉਤਾਵਲੇ : ਢੀਂਡਸਾ

02/21/2020 10:58:44 AM

ਸੰਗਰੂਰ (ਜ.ਬ., ਸਿੰੰਗਲਾ, ਵਿਵੇਕ ਸਿੰਧਵਾਨੀ, ਯਾਦਵਿੰਦਰ) : ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ 23 ਫਰਵਰੀ ਨੂੰ ਅਨਾਜ ਮੰਡੀ ਵਿਖੇ ਹੋਣ ਵਾਲੇ ਮਹਾਨ ਪੰਥਕ ਇਕੱਠ ਨੂੰ ਸੰਬੋਧਨ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਪੁੱਜ ਰਹੇ ਹਨ। ਇਸ ਮਹਾਨ ਪੰਥਕ ਇਕੱਠ ਨੂੰ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ, ਲੋਕ ਭਲਾਈ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਜਥੇਦਾਰ ਸੇਵਾ ਸਿੰਘ ਸੇਖਵਾਂ, ਸਾਬਕਾ ਸਪੀਕਰ ਬੀਰਦਵਿੰਦਰ ਸਿੰਘ ਅਤੇ ਹੋਰ ਪੰਥਕ ਸ਼ਖਸੀਅਤਾਂ ਪੁੱਜ ਰਹੀਆਂ ਹਨ।

ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥਕ ਸੰਸਥਾਵਾਂ ਦੀ ਮਾਣ-ਮਰਿਆਦਾ ਬਹਾਲ ਕਰਵਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਫੈਲ ਰਹੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਸੰਗਤ 'ਚ ਰੋਸ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ 'ਤੇ 'ਥਾਣੇਦਾਰੀ' ਕਰਨ ਵਾਲੇ ਆਗੂਆਂ ਨੂੰ ਪੰਥਕ ਸੰਸਥਾਵਾਂ ਤੋਂ ਲਾਂਭੇ ਕਰਨ ਲਈ ਲੋਕ ਉਤਾਵਲੇ ਹਨ। ਢੀਂਡਸਾ ਨੇ ਕਿਹਾ ਕਿ ਬਰਗਾੜੀ 'ਚ ਜੋ ਖੂਨ ਡੁੱਲ੍ਹਿਆ ਸੀ, ਸਿੱਖ ਸੰਗਤ ਨੂੰ ਅਜੇ ਤੱਕ ਭੁੱਲਿਆ ਨਹੀਂ। ਉਨ੍ਹਾਂ ਕਿਹਾ ਕਿ ਸੁਖਬੀਰ ਕੰਪਨੀ ਨੂੰ ਕਿਨਾਰੇ ਕਰਨ ਲਈ ਜ਼ਿਲਾ ਸੰਗਰੂਰ ਦੇ ਲੋਕਾਂ 'ਚ 23 ਫਰਵਰੀ ਨੂੰ ਅਨਾਜ ਮੰਡੀ ਪੁੱਜਣ ਲਈ ਬੇਹੱਦ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸੰਗਤ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਹੀ ਦਮ ਲਵੇਗੀ।


cherry

Content Editor

Related News