ਰਣਦੀਪ ਦਿਓਲ ਭਾਜਪਾ ਦੇ ਜ਼ਿਲਾ ਪ੍ਰਧਾਨ ਨਿਯੁਕਤ

12/30/2019 10:22:23 AM

ਸੰਗਰੂਰ (ਬੇਦੀ) : ਜ਼ਿਲਾ ਸੰਗਰੂਰ 'ਚ ਭਾਜਪਾ ਆਗੂ ਰਣਦੀਪ ਸਿੰਘ ਦਿਓਲ ਨੂੰ ਪਾਰਟੀ ਵੱਲੋਂ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਇਸ ਨਿਯੁਕਤੀ ਦੀ ਘੋਸ਼ਣਾ ਹੁੰਦਿਆਂ ਹੀ ਜੰਮ ਕੇ ਪਟਾਕੇਬਾਜ਼ੀ ਹੋਈ। ਇਸ ਮੌਕੇ ਚੋਣ ਇੰਚਾਰਜ ਵਜੋਂ ਜਗਦੀਪ ਸਿੰਘ ਸੋਢੀ ਪਹੁੰਚੇ। ਜ਼ਿਕਰਯੋਗ ਹੈ ਕਿ ਰਣਦੀਪ ਦਿਓਲ ਪਹਿਲਾਂ ਯੂਥ ਭਾਜਪਾ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਅਤੇ ਅੱਜ ਹੋਈ ਚੋਣ 'ਚ ਭਾਰਤੀ ਜਨਤਾ ਪਾਰਟੀ ਦੇ 11 ਡੇਲੀਗੇਟਾਂ ਨੇ ਰਣਦੀਪ ਦਿਓਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ।

ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਰਣਦੀਪ ਦਿਓਲ ਨੇ ਕਿਹਾ ਕਿ ਪਾਰਟੀ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਦੀਆਂ ਤਿਆਰੀਆਂ ਲਈ ਭਾਜਪਾ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਜਾਣਗੀਆਂ। ਨਾਲ ਹੀ ਕਾਂਗਰਸ ਸਰਕਾਰ ਵੱਲੋਂ ਵੋਟਾਂ ਮੌਕੇ ਕੀਤੇ ਗਏ ਵਾਅਦੇ ਯਾਦ ਦਿਵਾਉਣ ਲਈ ਸੰਘਰਸ਼ ਸ਼ੁਰੂ ਕੀਤੇ ਜਾਣਗੇ।


cherry

Content Editor

Related News