ਆਰ.ਟੀ.ਏ. ਵੱਲੋਂ ਸਕੂਲੀ ਵਾਹਨਾਂ ਦੀ ਚੈਕਿੰਗ

12/19/2019 2:14:14 PM

ਸੰਗਰੂਰ (ਬੇਦੀ, ਵਿਵੇਕ ਸਿੰਧਵਾਨੀ) : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ. ਕਰਨਬੀਰ ਸਿੰਘ ਛੀਨਾ ਵੱਲੋਂ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਕੁਝ ਸਕੂਲੀ ਵਾਹਨਾਂ ਦੇ ਚਲਾਨ ਵੀ ਕੀਤੇ ਗਏੇ।

ਇਸ ਮੌਕੇ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਨੇ ਸਕੂਲੀ ਵਾਹਨਾਂ ਅੰਦਰ ਅੱਗ ਬਝਾਊ ਯੰਤਰ, ਮੁਢਲੀ ਸਹਾਇਤਾ ਲਈ ਦਵਾਈਆਂ (ਫਸਟ ਏਡ ਕਿੱਟ), ਸੀ.ਸੀ.ਟੀ.ਵੀ. ਕੈਮਰੇ, ਵਾਹਨਾਂ ਵਿਚ ਬੱਚਿਆਂ ਨੂੰ ਲਿਜਾਣ ਸਮੇਂ ਲੇਡੀ ਅਟੈਂਡੈਂਟ ਦਾ ਲਾਜ਼ਮੀ ਹੋਣਾ, ਸਪੀਡ ਗਵਰਨਰ, ਬੱਚਿਆਂ ਦੀ ਸੁਰੱਖਿਆ ਲਈ ਸਾਈਡ ਗਰਿੱਲਾਂ ਦੀ ਫਿਟਿੰਗ, ਵਾਹਨਾਂ ਉੱਪਰ ਸਕੂਲ ਪ੍ਰਿੰਸੀਪਲ ਅਤੇ ਵਾਹਨ ਮਾਲਕਾਂ ਦਾ ਮੋਬਾਈਲ ਨੰਬਰ ਲਿਖਿਆ ਹੋਣਾ ਆਦਿ ਨਿਯਮਾਂ ਦੀ ਪਾਲਣਾ ਹਰ ਹਾਲਤ ਵਿਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

cherry

This news is Content Editor cherry