ਸਤੀਸ਼ ਕਾਂਸਲ ਪੰਜਾਬ ਇੰਫਰਮੇਸ਼ਨ ਤੇ ਟੈਕਨਾਲੋਜੀ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ

01/03/2020 1:21:12 PM

ਸੰਗਰੂਰ (ਬੇਦੀ) : ਪੰਜਾਬ ਸਰਕਾਰ ਵਲੋਂ ਟਕਸਲੀ ਆਗੂ, ਨਗਰ ਸੁਧਾਰ ਟਰੱਸਟ ਸੰਗਰੂਰ ਦੇ ਸਾਬਕਾ ਚੈਅਰਮੈਨ ਅਤੇ ਸਾਬਕਾ ਪ੍ਰਧਾਨ ਜ਼ਿਲਾ ਬਾਰ ਐਸੋਸੀਏਸ਼ਨ ਸੰਗਰੂਰ ਐਡਵੋਕੇਟ ਸਤੀਸ਼ ਕਾਂਸਲ ਨੂੰ ਪੰਜਾਬ ਇੰਫਰਮੇਸ਼ਨ ਤੇ ਟੈਕਨਾਲੋਜੀ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੀ ਅਡੀਸ਼ਨਲ ਚੀਫ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਵਲੋਂ 01-01-2020 ਨੂੰ ਇਕ ਪੱਤਰ ਜਾਰੀ ਕਰਕੇ ਕਾਂਸਲ ਦੀ ਨਿਯੁਕਤੀ ਕੀਤੀ ਗਈ। ਨਿਯੁਕਤੀ ਪੱਤਰ ਮਿਲਣ 'ਤੇ ਸੰਗਰੂਰ 'ਚ ਰਹਿੰਦੇ ਸਤੀਸ਼ ਕਾਂਸਲ ਦੇ ਚਾਹੁਣ ਵਾਲਿਆਂ ਵਿਚ ਖੁਸ਼ੀ ਦੀ ਲਹਿਰ ਦੋੜ ਗਈ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਕਾਂਸਲ ਨੇ ਪਾਰਟੀ ਹਾਈਕਮਾਨ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਦੀ ਪੂਰੀ ਕਦਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।  

ਇਸ ਮੌਕੇ ਵਧਾਈ ਦੇਣ ਵਾਲਿਆਂ 'ਚ ਰਜਿੰਦਰ ਸਿੰਘ ਰਾਜਾ ਬੀਰਕਲਾ ਚੈਅਰਮੈਨ ਜ਼ਿਲਾ ਯੋਜਨਾ ਬੋਰਡ, ਐਡਵੋਕੇਟ ਬੇਅੰਤ ਸਿੰਘ ਛਾਜਲੀ, ਨਰੇਸ਼ ਗਾਬੀ ਚੈਅਰਮੈਨ ਇੰਪਰੂਵਮੈਂਟ ਟਰੱਸਟ ਆਦਿ ਤੋਂ ਇਲਾਵਾ ਕਾਂਗਰਸੀ ਆਗੂ ਅਤੇ ਵਕੀਲ ਮੌਜੂਦ ਸਨ।


cherry

Content Editor

Related News