ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਸੰਗਰੂਰ ''ਚ ਛੁੱਟੀ ਦਾ ਐਲਾਨ

Thursday, Jul 25, 2019 - 05:25 PM (IST)

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਸੰਗਰੂਰ ''ਚ ਛੁੱਟੀ ਦਾ ਐਲਾਨ

ਸੰਗਰੂਰ (ਯਾਦਵਿੰਦਰ) : ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰ 'ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿਚ 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿਚ ਹਿੱਸਾ ਲੈ ਸਕਣ ਪਰ ਇਹ ਹੁਕਮ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਥੇ ਲਾਗੂ ਨਹੀਂ ਹੋਵੇਗਾ।


author

cherry

Content Editor

Related News