ਅਕਾਲੀਆਂ ਨੇ ਹਰਪਾਲ ਖੜਿਆਲ ਨੂੰ ਕੀਤਾ ਦਿਹਾਤੀ ਯੂਥ ਪ੍ਰਧਾਨ ਨਿਯੁਕਤ

02/01/2019 10:40:39 AM

ਸੰਗਰੂਰ— ਬੇਸ਼ੱਕ ਅਜੇ ਲੋਕ ਸਭਾ ਚੋਣਾਂ ਦੀ ਤਰੀਕ ਤੈਅ ਨਹੀਂ ਕੀਤੀ ਗਈ ਪਰ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲਾ ਸੰਗਰੂਰ ਦੇ ਦਿਹਾਤੀ ਯੂਥ ਪ੍ਰਧਾਨ ਲਈ ਹਰਪਾਲ ਸਿੰਘ ਖੜਿਆਲ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਅਕਾਲੀ ਦਲ ਦੇ ਵਰਕਰਾਂ ਨੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਵਰਕਰਾਂ ਨੇ ਕਿਹਾ ਕਿ ਉਨ੍ਹਾ ਨੂੰ ਪੂਰਾ ਭਰੋਸਾ ਹੈ ਕਿ ਖੜਿਆਲ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ।

PunjabKesari

ਇਸ ਮੌਕੇ ਜ਼ਿਲਾ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਕੀਤੇ ਪ੍ਰਧਾਨ ਨੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਹਰ ਤਰ੍ਹਾਂ ਦਾ ਯਤਨ ਕਰਨਗੇ ਅਤੇ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਨਗੇ। ਇਸ ਮੌਕੇ ਜ਼ਿਲਾ ਸੰਗਰੂਰ ਦੀ ਸਮੁੱਖੀ ਲੀਡਰਸ਼ਿਪ ਮੌਜੂਦ ਸੀ ਅਤੇ ਢੋਲ ਵਜਾ ਕੇ 2019 ਦੀਆਂ ਲੋਕ ਸਭਾ ਚੋਣਾਂ ਲਈ ਤਿਆਰ ਹੋਣ ਦਾ ਸਬੂਤ ਦਿੱਤਾ।


cherry

Content Editor

Related News