ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਪ੍ਰਗਟਾਇਆ ਰੋਸ

09/19/2019 5:18:17 PM

ਸੰਗਰੂਰ(ਬੇਦੀ) : ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕ ਯੂਨੀਅਨ ਦਾ 8 ਸਤੰਬਰ ਤੋਂ ਚੱਲ ਰਿਹਾ ਪੱਕਾ ਮੋਰਚਾ 11ਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਦੌਰਾਨ 5 ਅਧਿਆਪਕਾਂ ਦੀ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ ਰਹੀ।

ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵੱਲੋਂ ਸ਼ਹਿਰ 'ਚ ਰੋਸ ਮਾਰਚ ਕੱਢਦਿਆਂ ਪੰਜਾਬ ਸਰਕਾਰ ਦੇ ਪਾਪਾਂ ਦਾ ਘੜਾ ਚੌਰਾਹੇ 'ਤੇ ਭੰਨਿਆ ਗਿਆ। ਬੇਰੁਜ਼ਗਾਰਾਂ ਨੂੰ ਸਮਰਥਨ ਦੇਣ ਲਈ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਰਗੜੇ ਲਾਏ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਅਸਮਰਥ ਰਹੇ ਹਨ, ਜਿਸ ਕਰਕੇ ਹਰ ਵਰਗ ਸੰਘਰਸ਼ ਦੇ ਰਾਹ ਤੁਰਨ ਲਈ ਮਜ਼ਬੂਰ ਹੈ। ਉਨ੍ਹਾਂ ਕਿਹਾ ਕਿ ਟੈਂਕੀਆਂ ਅਤੇ ਸੜਕਾਂ 'ਤੇ ਰੁਲਦੀ ਜਵਾਨੀ ਦੀਆਂ ਮੰਗਾਂ ਪੂਰੀਆਂ ਕਰਕੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਭਵਿੱਖ ਬਚਾਉਣ। ਭੁੱਖ ਹੜਤਾਲ 'ਤੇ ਗੁਰਜੀਤ ਕੌਰ, ਸੁਖਪਾਲ ਕੌਰ, ਪਰਮਿੰਦਰ ਸਿੰਘ, ਸੰਦੀਪ ਸਿੰਘ, ਕੁਲਵਿੰਦਰ ਸਿੰਘ ਬੈਠੇ ਹੋਏ ਹਨ। ਇਸ ਮੌਕੇ ਅਮਨ ਸੇਖਾ, ਜਸਵਿੰਦਰ ਧੀਮਾਨ, ਸਵਰਨਜੀਤ ਸਿੰਘ ਇਨਕਲਾਬੀ ਲੋਕ ਮੋਰਚਾ ਆਦਿ ਹਾਜ਼ਰ ਸਨ।

cherry

This news is Content Editor cherry