ਬੇਰੋਜ਼ਗਾਰ ਅਧਿਆਪਕਾਂ ਵੱਲੋਂ ਸੰਘਰਸ਼ਸੀਲ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਭਲਕੇ

01/19/2020 4:11:41 PM

ਸੰਗਰੂਰ (ਬੇਦੀ) : ਚਾਰ ਮਹੀਨਿਆਂ ਤੋਂ ਰੋਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੋਜ਼ਗਾਰ ਈ.ਟੀ.ਟੀ. ਅਤੇ ਬੀ.ਐੱਡ ਅਧਿਆਪਕਾਂ ਵੱਲੋਂ ਅਸਾਮੀਆਂ ਦੇ ਵਾਧੇ ਅਤੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ 20 ਜਨਵਰੀ ਨੂੰ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕੀਤੀ ਜਾਵੇਗੀ।

ਬੇਰੋਜ਼ਗਾਰ ਅਧਿਆਪਕ ਆਗੂਆਂ ਦੀਪਕ ਕੰਬੋਜ ਅਤੇ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਈ.ਟੀ.ਟੀ. ਉਮੀਦਵਾਰਾਂ ਲਈ 500 ਅਤੇ ਬੀ. ਐੱਡ ਲਈ 2182 ਅਸਾਮੀਆਂ ਦੀ ਪ੍ਰਵਾਨਗੀ ਬੇਰੋਜ਼ਗਾਰ ਅਧਿਆਪਕਾਂ ਨਾਲ ਕੋਝਾ ਮਜ਼ਾਕ ਹੈ ਕਿਉਂਕਿ ਪੰਜਾਬ ਵਿਚ ਕਰੀਬ 15 ਹਜ਼ਾਰ ਈ.ਟੀ.ਟੀ. ਅਤੇ 50 ਹਜ਼ਾਰ ਬੀ. ਐੱਡ ਟੈੱਟ ਪਾਸ ਉਮੀਦਵਾਰ ਹਨ ਅਤੇ ਸਰਕਾਰੀ ਸਕੂਲਾਂ 'ਚ ਹਜ਼ਾਰਾਂ ਅਸਾਮੀਆਂ ਖਾਲੀ ਹਨ। ਇਸ ਕਰਕੇ ਨਿਗੁਣੀ ਭਰਤੀ ਦਾ ਮੰਤਵ ਮਹਿਜ਼ ਖਜ਼ਾਨਾ ਭਰਨਾ ਅਤੇ ਬੇਰੋਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਠੰਡਾ ਪਾਉਣਾ ਹੈ ਪਰ ਪੰਜਾਬ ਦੇ ਬੇਰੋਜ਼ਗਾਰ ਅਧਿਆਪਕ ਇਸ ਫੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਮੰਗ ਕਰਦੇ ਹਨ ਕਿ ਅਸਾਮੀਆਂ ਦੀ ਗਿਣਤੀ 'ਚ ਵਾਧਾ ਕਰਦਿਆਂ ਸਰਕਾਰੀ ਸਕੂਲਾਂ 'ਚ ਖਾਲੀ ਪਈਆਂ ਕੁਲ ਅਸਾਮੀਆਂ ਭਰਨ ਲਈ ਈ.ਟੀ.ਟੀ. ਦੀਆਂ 12 ਹਜ਼ਾਰ ਅਤੇ ਬੀ.ਐੱਡ ਦੀਆਂ 15 ਹਜ਼ਾਰ ਆਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟੈੱਟ ਪਾਸ ਕਰਨ ਦੇ ਬਾਵਜੂਦ ਹਜ਼ਾਰਾਂ ਉਮੀਦਵਾਰ ਨੌਕਰੀ ਉਡੀਕਦਿਆਂ ਭਰਤੀ ਲਈ ਨਿਰਧਾਰਤ ਉਮਰ-ਸੀਮਾ ਲੰਘਾ ਚੁੱਕੇ ਹਨ, ਇਸ ਕਰਕੇ ਭਰਤੀ ਲਈ ਉਮਰ-ਹੱਦ 37 ਤੋਂ 42 ਸਾਲ ਕੀਤੀ ਜਾਵੇ।


cherry

Content Editor

Related News