ਕਾਰ ਅੱਗੇ ਪਸ਼ੂ ਆਉਣ ਕਾਰਨ ਵਾਪਰੇ ਹਾਦਸੇ 'ਚ 2 ਲੋਕ ਜ਼ਖਮੀ, ਪਸ਼ੂ ਦੀ ਮੌਤ (ਵੀਡੀਓ)

11/17/2019 2:54:27 PM

ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਦੇ ਲਹਿਰਾਗਾਗਾ ਵਿਚ ਬੀਤੇ ਦਿਨ ਦੇਰ ਸ਼ਾਮ ਇਕ ਕਾਰ ਆਵਾਰਾ ਪਸ਼ੂ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ, ਜਦਕਿ ਪਸ਼ੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗਨੀਮਤ ਰਹੀ ਕਿ ਕਾਰ ਸਵਾਰਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਉਹ ਜ਼ਖਮੀ ਜ਼ਰੂਰ ਹੋਏ ਹਨ। ਜ਼ਖਮੀਆਂ ਦਾ ਇਲਾਜ ਪਟਿਆਲਾ ਦੇ ਹਸਪਤਾਲ ਵਿਚ ਚੱਲ ਰਿਹਾ ਹੈ।

ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਆਵਾਰਾ ਜਾਨਵਰਾਂ ਨਾਲ ਆਏ ਦਿਨ ਸੜਕ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਵਾਰਾ ਪਸ਼ੂਆਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਕੀਮਤੀ ਜਾਨਾਂ ਮੌਤ ਦੇ ਮੂੰਹ ਵਿਚ ਜਾਣ ਤੋਂ ਬੱਚ ਸਕਣ। ਉਥੇ ਹੀ ਘਟਨਾ ਸੰਬਧੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।

cherry

This news is Content Editor cherry