'ਆਪ' ਸਾਂਸਦ ਭਗਵੰਤ ਮਾਨ ਨੂੰ ਕਮਲ ਸ਼ਰਮਾ ਨੇ ਦਿੱਤੀ ਨਸੀਹਤ (ਵੀਡੀਓ)

06/26/2019 5:13:51 PM

ਸੰਗਰੂਰ(ਰਾਜੇਸ਼ ਕੋਹਲੀ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਸੰਸਦ ਵਿਚ ਦਿੱਤੀ ਸਪੀਚ ਦੌਰਾਨ ਸ਼ਹੀਦ ਭਗਤ ਸਿੰਘ ਦੀ ਤੁਲਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਨੇ ਵੀ ਮਾਨ 'ਤੇ ਨਿਸ਼ਾਨਾ ਵਿੰਨ੍ਹਿਆਂ ਹੈ। ਸੰਗਰੂਰ ਪੁੱਜੇ ਭਾਜਪਾ ਨੇਤਾ ਕਮਲ ਸ਼ਰਮਾ ਨੇ ਕਿਹਾ ਕਿ ਸਿਆਸੀ ਲੋਕਾਂ ਨੂੰ ਭਾਸ਼ਣ ਦੇਣ ਦੌਰਾਨ ਲੋਕਾਂ ਦੀਆਂ ਭਾਵਨਾਵਾਂ ਦਾ ਖਾਸ ਧਿਆਨ ਰੱਖਦੇ ਹੋਏ ਸੋਚ-ਸਮਝ ਕੇ ਬੋਲਣਾ  ਚਾਹੀਦਾ ਹੈ। ਧਿਆਨਦੇਣ ਯੋਗ ਗੱਲ ਹੈ ਕਿ ਅਕਾਲੀ ਦਲ ਅਤੇ ਭਾਜਪਾ ਦੇ ਵਿਰੋਧ ਤੋਂ ਬਾਅਦ ਵੀ ਭਗਵੰਤ ਮਾਨ ਵਲੋਂ ਆਪਣੇ ਬਿਆਨ 'ਤੇ ਸਪਸ਼ਟੀਕਰਣ ਨਹੀਂ ਦਿੱਤਾ ਗਿਆ ਹੈ।

ਦਰਅਸਲ ਭਗਵੰਤ ਮਾਨ ਨੇ ਸੰਸਦ ਵਿਚ ਦਿੱਤੀ ਪੰਜਾਬੀ ਵਿਚ ਸਪੀਚ ਦੌਰਾਨ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਪ ਨੂੰ ਫਕੀਰ ਆਖ ਰਹੇ ਹਨ ਪਰ ਅਸਲ ਵਿਚ ਫਕੀਰ ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਸਿੰਘ ਵਰਗੇ ਸ਼ਹੀਦ ਸਨ, ਜਿਨ੍ਹਾਂ ਨੇ ਦੇਸ਼ ਉਤੋਂ ਆਪਾ ਕੁਰਬਾਨ ਕਰ ਦਿੱਤਾ ਸੀ, ਉਨ੍ਹਾਂ ਕਿਹਾ ਕਿ 300 ਸਾਲਾ ਦੌਰਾਨ ਸਿਰਫ ਦੋ ਹੀ ਅਜਿਹੇ ਲੀਡਰ ਹੋਏ ਹਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸ਼ਹੀਦ ਭਗਤ ਸਿੰਘ ਜਿਨ੍ਹਾਂ ਨੇ ਕੋਈ ਚੋਣ ਲੜੇ ਬਿਨਾਂ ਦੇਸ਼ ਅਤੇ ਕੌਮ ਨੂੰ ਲੀਡ ਕੀਤਾ ਹੈ।


cherry

Content Editor

Related News