ਟਰੇਡ ਯੂਨੀਅਨਾਂ ਵੱਲੋਂ ਸੰਗਰੂਰ ਬੱਸ ਸਟੈਂਡ 28 ਮਾਰਚ ਨੂੰ ਕੀਤਾ ਜਾਵੇਗਾ ਜਾਮ

03/20/2022 8:33:34 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਦੀਆਂ ਸਮੂਹ ਟਰੇਡ ਜਥੇਬੰਦੀਆਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾ ਰਹੀ ਹੈ। ਸੰਗਰੂਰ ਅੰਦਰ ਇਸ ਹੜਤਾਲ ਨੂੰ ਸਫਲ ਬਣਾਉਣ ਲਈ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਕਾਮਰੇਡ ਸੁਖਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਸੁਤੰਤਰ ਭਵਨ ਵਿਖੇ ਕੀਤੀ ਗਈ। ਇਸ ਮੀਟਿੰਗ ’ਚ ਸੀਟੂ ਵੱਲੋਂ ਜ਼ਿਲ੍ਹਾ ਸਕੱਤਰ ਇੰਦਰਪਾਲ ਪੁੰਨਵਾਲ ਸੀ. ਟੀ. ਯੂ. ਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਬੜੈਚ ਤੇ ਏਟਕ ਵੱਲੋਂ ਮੁਹੰਮਦ ਖਲੀਲ ਨੇ ਵਿਚਾਰ ਰੱਖੇ। ਇਸ ਮੌਕੇ ਪ੍ਰੋਗਰਾਮ ਤੈਅ ਕੀਤਾ ਗਿਆ ਕਿ 28 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਸੰਗਰੂਰ ਬੱਸ ਸਟੈਂਡ ਦੇ ਗੇਟ ’ਤੇ ਜਾਮ ਲਗਾਇਆ ਜਾਵੇਗਾ। ਟਰੇਡ ਜਥੇਬੰਦੀਆਂ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਮੈਦਾਨ ’ਚ ਹਨ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ-ਕਈ ਵਾਰ ਝੂਠੇ ਪ੍ਰਚਾਰ ਲੋਕਾਂ ’ਤੇ ਪਾ ਜਾਂਦੇ ਨੇ ਅਸਰ

ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਲੇਬਰ ਕਾਨੂੰਨ ਤੋੜ ਕੇ ਬਣਾਏ 4 ਲੇਬਰ ਕੋਡ ਤੁਰੰਤ ਰੱਦ ਕੀਤੇ ਜਾਣ, ਜਨਤਕ ਖੇਤਰ ਤੇ ਦੇਸ਼ ਦੀ ਸੰਪਤੀ ਨੂੰ ਵੇਚਣਾ ਬੰਦ ਕੀਤਾ ਜਾਵੇ, ਮਹਿੰਗਾਈ ’ਤੇ ਰੋਕ ਲਗਾਈ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਪੱਕੀ ਭਰਤੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਘੱਟੋ-ਘੱਟ ਉਜਰਤ 25000 ਰੁਪਏ ਮਹੀਨਾ ਲਾਗੂ ਕੀਤੀ ਜਾਵੇ, ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ, ਬੀ. ਬੀ. ਐੱਮ. ਬੀ. ਵਿੱਚ ਕੀਤੀ ਸੋਧ ਵਾਪਸ ਲਈ ਜਾਵੇ। ਇਸ ਤੋਂ ਇਲਾਵਾ ਹੋਰ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਵਾਉਣ ਲਈ ਕੇਂਦਰ ਕੇਂਦਰੀ ਟਰੇਡ ਜਥੇਬੰਦੀਆਂ ਵੱਲੋਂ ਇਹ ਦੋ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਮੋਰਚੇ ਦੇ ਆਗੂ ਜਰਨੈਲ ਸਿੰਘ ਜਹਾਂਗੀਰ, ਮੱਘਰ ਸਿੰਘ ਉੱਭਾਵਾਲ, ਮਹਿੰਦਰ ਸਿੰਘ ਵਾਤਾਵਰਣ ਪ੍ਰੇਮੀ, ਰੋਹੀ ਸਿੰਘ ਮੰਗਵਾਲ, ਨਛੱਤਰ ਸਿੰਘ ਗੰਢੂਆਂ ਪਾਲ ਸਿੰਘ ਨਮੋਲ, ਸਤਵੀਰ ਤੁੰਗਾਂ ਅਤੇ ਨਵਜੀਤ ਸਿੰਘ ਵੀ ਹਾਜ਼ਰ ਸਨ।


Manoj

Content Editor

Related News