ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ 5 ਲੱਖ ਰੁਪਏ ਦਾ ਚੈੱਕ ਭੇਟ

05/01/2020 1:21:43 AM

ਸੰਗਰੂਰ,  (ਵਿਵੇਕ ਸਿੰਧਵਾਨੀ, ਯਾਦਵਿੰਦਰ)- ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਦਾਨੀ ਸੱਜਣ, ਉਦਯੋਗਿਕ ਤੇ ਸਮਾਜਕ ਸੰਸਥਾਵਾਂ ਆਪੋ ਆਪਣੀ ਸਮਰੱਥਾ ਅਨੁਸਾਰ ਜ਼ਿਲਾ ਪ੍ਰਸ਼ਾਸਨ ਨੂੰ ਮੈਡੀਕਲ ਲੋੜਾਂ ਮੁਤਾਬਕ ਸਹਾਇਤਾ ਸਮੱਗਰੀ ਤੇ ਵਿੱਤੀ ਮਦਦ ਮੁਹੱਈਆ ਕਰਵਾਉਣ ’ਚ ਮੋਹਰੀ ਬਣੇ ਹੋਏ ਹਨ। ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਦੇ ਪ੍ਰਧਾਨ ਘਨਸ਼ਿਆਮ ਕਾਂਸਲ ਦੀ ਅਗਵਾਈ ਹੇਠਲੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਕੋਵਿਡ ਦੀ ਰੋਕਥਾਮ ਲਈ ਲੋੜੀਂਦੇ ਸਾਮਾਨ ਦੀ ਖਰੀਦ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਥੋਰੀ ਨੇ ਵਫਦ ’ਚ ਸ਼ਾਮਲ ਉਦਯੋਗਪਤੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਕਟ ਦੇ ਇਸ ਸਮੇਂ ’ਚ ਆਲੇ-ਦੁਆਲੇ ਦੇ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਕਿ ਲੋਕ ਆਪਣੇ ਘਰਾਂ ’ਚ ਹੀ ਰਹਿਣ ਨੂੰ ਤਰਜੀਹ ਦੇਣ ਕਿਉਂ ਜੋ ਇਹ ਵਾਇਰਸ ਇਕ-ਦੂਜੇ ਦੇ ਸੰਪਰਕ ’ਚ ਆਉਣ ਨਾਲ ਫੈਲਦਾ ਹੈ।

ਇਸ ਵਫ਼ਦ ’ਚ ਐੱਮ. ਪੀ. ਸਿੰਘ, ਸੰਜੀਵ ਚੋਪੜਾ, ਸੁਨੀਲ ਸ਼ੈਲੀ, ਸੰਜੀਵ ਗੋਇਲ, ਬਿਸ਼ੂ ਗੋਇਲ ਅਤੇ ਨਵੀਨ ਲੱਕੀ ਮੌਜੂਦ ਸਨ।


Bharat Thapa

Content Editor

Related News