ਸੰਗਰੂਰ : ਤਿਓਹਾਰ ਦਾ ਦਿਨ ਹੋਣ ਦੇ ਬਾਵਜੂਦ ਧਰਨੇ 'ਤੇ ਡਟੇ ਕਿਸਾਨ
Saturday, Nov 14, 2020 - 06:54 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) ਅੱਜ ਦੇ ਰੋਸ ਧਰਨੇ 'ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਜਰਨੈਲ ਸਿੰਘ ਜਨਾਲ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਆਗੂ ਮੰਗਤ ਰਾਮ ਲੌਂਗੋਵਾਲ ,ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਸੂਬਾ ਸਕੱਤਰ ਹਰਦੇਵ ਸਿੰਘ ਬਖਸ਼ੀਵਾਲਾ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਊਧਮ ਸਿੰਘ ਸੰਤੋਖਪੁਰਾ ਨੇ ਕਿਹਾ ਕਿ ਕੱਲ੍ਹ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਮਸਲੇ ਦਾ ਠੋਸ ਹੱਲ ਕਰਨ ਦੀ ਬਜਾਏ ਯਾਤਰੀ ਗੱਡੀਆਂ ਚਲਾਉਣ ਦੀ ਬੇਤੁਕੀ ਜ਼ਿੱਦ ਕਰਕੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਦਾ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਕੋਈ ਸਰਕਾਰ ਨਹੀਂ ਹੈ ਉਹ ਸਿਰਫ ਆਪਣੀ ਜ਼ਿੱਦ ਪੁਗਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ :-ਕੋਰੋਨਾ ਵਾਇਰਸ ਦਾ ਵਧ ਰਿਹਾ ਕਹਿਰ, ਹਾਰ ਤੋਂ ਬਾਅਦ ਵੀ ਟਰੰਪ ਨਹੀਂ ਲੈ ਰਹੇ ਕੋਈ ਦਿਲਚਸਪੀ
ਪਰ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀ ਕਿਸੇ ਵੀ ਅੜੀ ਅੱਗੇ ਨਹੀਂ ਝੁਕਣਗੇ ਸਗੋਂ ਆਪਣੀ ਏਕਤਾ ਅਤੇ ਸੰਘਰਸ਼ ਦੇ ਜ਼ੋਰ ਨਾਲ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਲੜਨਗੇ ।ਆਗੂਆਂ ਨੇ ਲੋਕਾਂ ਨੂੰ ਦਿੱਲੀ ਮੋਰਚੇ ਦਾ ਸੁਨੇਹਾ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ ।ਅੱਜ ਦੇ ਰੋਸ ਧਰਨੇ ਨੂੰ ਕਿਸਾਨ ਆਗੂ ਨਿਰਮਲ ਸਿੰਘ ਬਟਰਿਆਣਾ,ਬਲਜੀਤ ਸਿੰਘ ਜੌਲੀਆਂ, ਸ਼ਿਆਮ ਲਾਲ ਗੱਗੜਪੁਰ, ਦਰਸ਼ਨ ਸਿੰਘ ਕੁੰਨਰਾਂ,ਸੁਖਪਾਲ ਕੌਰ ਛਾਜਲੀ,ਸਰਬਜੀਤ ਸਿੰਘ ਵੜੈਚ ਅਤੇ ਇੰਦਰਪਾਲ ਸਿੰਘ ਪੁੰਨਾਂਵਾਲ ਨੇ ਵੀ ਸੰਬੋਧਨ ਕੀਤਾ ।
ਇਹ ਵੀ ਪੜ੍ਹੋ :-ਵੋਡਾ-ਆਈਡੀਆ ਦੇ ਇਸ ਪਲਾਨ ’ਚ ਮਿਲੇਗਾ ਅਨਲਿਮਟਿਡ ਡਾਟਾ ਤੇ Amazon Prime ਦੀ ਫ੍ਰੀ ਸਬਸਕ੍ਰਿਪਸ਼ਨ