ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੇ ਪੁਲਸ 'ਤੇ ਚੁੱਕੇ ਸਵਾਲ (ਵੀਡੀਓ)

11/28/2019 2:31:04 PM

ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਦੇ ਲਹਿਰਾਗਾਗਾ ਵਿਚ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿਚੋਂ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਬੁਢਲਾਡਾ ਚੰਡੀਗੜ੍ਹ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰ ਨੇ ਦੋਸ਼ ਲਗਾਇਆ ਕਿ ਮ੍ਰਿਤਕ ਕਾਲਾ ਸਿੰਘ ਬੀਤੇ 6-7 ਦਿਨ ਤੋਂ ਲਾਪਤਾ ਸੀ ਜਿਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਸੀ ਪਰ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਾਲਾ ਸਿੰਘ ਦੀ ਕੋਈ ਖੋਜ ਖਬਰ ਨਹੀਂ ਮਿਲੀ ਤੇ ਅੱਜ ਉਨ੍ਹਾਂ ਨੂੰ ਨਹਿਰ 'ਚੋਂ ਕਾਲਾ ਸਿੰਘ ਦੀ ਗਲੀ-ਸੜੀ ਲਾਸ਼ ਮਿਲੀ ਹੈ। ਫਿਲਹਾਲ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

PunjabKesari

ਉਥੇ ਹੀ ਮੌਕੇ 'ਤੇ ਪਹੁੰਚੇ ਡੀ. ਐੱਸ.ਪੀ. ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੇਸ਼ੱਕ ਪੁਲਸ ਵਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਦੀ ਗੱਲ ਆਖੀ ਜਾ ਰਹੀ ਹੈ ਪਰ ਮ੍ਰਿਤਕ ਕਾਲਾ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਉਹ ਆਪਣਾ ਧਰਨਾ ਜਾਰੀ ਰੱਖਣਗੇ।


cherry

Content Editor

Related News