ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

Sunday, Feb 26, 2023 - 05:11 PM (IST)

ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

ਸੰਗਰੂਰ (ਵੈੱਬ ਡੈਸਕ, ਬੇਦੀ, ਸਿੰਗਲਾ) : ਹਲਕਾ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਸੰਗਰੂਰ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਵਿਧਾਇਕਾ ਦੀ ਟੀਮ ਨੇ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ। ਜਾਣਕਾਰੀ ਮੁਤਾਬਕ ਇਨਫੈਕਸ਼ਨ ਦੇ ਚੱਲਦਿਆਂ ਭਰਾਜ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਮੌਤ ਦਾ ਕਾਰਨ ਬਣੀ ਯਾਰੀ, ਭਦੌੜ 'ਚ ਦੋਸਤਾਂ ਤੋਂ ਦੁਖ਼ੀ ਹੋ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

PunjabKesari

ਉਨ੍ਹਾਂ ਦੇ ਸੋਸ਼ਲ਼ ਮੀਡੀਆ ਪੋਸਟ 'ਚ ਲਿਖਿਆ ਹੋਇਆ ਹੈ ਕਿ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਅੱਜ ਅਤੇ ਅਗਲੇ ਕੁਝ ਦਿਨਾਂ ਤੱਕ ਉਹ ਜਾਂ ਉਨ੍ਹਾਂ ਦਾ ਕੋਈ ਵੀ ਪਰਿਵਾਰਕ ਮੈਂਬਰ ਹਲਕੇ ਦੇ ਕਿਸੇ ਵੀ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋ ਪਾਉਣਗੇ। ਆਪ ਸਭ ਸਾਥੀ ਸਹਿਯੋਗ ਕਰਦਿਆਂ ਉਨ੍ਹਾਂ ਦੀ ਸਿਹਤ ਦੀ ਕਾਮਨਾ ਕਰਨਾ। 

ਇਹ ਵੀ ਪੜ੍ਹੋ- 17 ਲੱਖ ਲਾ ਕੈਨੇਡਾ ਭੇਜੀ ਪਤਨੀ ਦੇ ਬਦਲੇ ਚਾਲ-ਚਲਣ, ਕਰਤੂਤਾਂ ਦੇਖ ਪਰਿਵਾਰ ਦੇ ਉੱਡੇ ਹੋਸ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News