ਸੰਗਰੂਰ: ਫ਼ੀਸਾਂ ਨੂੰ ਲੈ ਕੇ ਮਾਪਿਆਂ ਨੇ ਸਕੂਲ ਦੇ ਬਾਹਰ ਲਾਇਆ ਧਰਨਾ, ਕੀਤੀ ਨਾਅਰੇਬਾਜ਼ੀ

08/04/2020 4:40:12 PM

ਸੰਗਰੂਰ (ਰਾਜੇਸ਼ ਕੋਹਲੀ) - ਸੰਗਰੂਰ ਜ਼ਿਲ੍ਹੇ ’ਚ ਅੱਜ ਦਿੱਲੀ ਪਬਲਿੱਕ ਨਾਮਕ ਸਕੂਲ ਦੇ ਸਾਹਮਣੇ ਉਸੇ ਸਕੂਲ ’ਚ ਪੜ੍ਹਦੇ ਬੱਚਿਆਂ ਦੇ ਮਾਤਾ-ਪਿਤਾ ਵਲੋਂ ਧਰਨਾ ਲੱਗਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚਿਆਂ ਦੇ ਮਾਤਾ-ਪਿਤਾ ਵਲੋਂ ਇਹ ਧਰਨਾ ਫੀਸਾਂ ਅਤੇ ਆਪਣੀਆਂ ਮੰਗਾਂ ਨੂੰ ਪੂਰੇ ਕਰਨ ਲਈ ਲਗਾਇਆ ਗਿਆ ਸੀ। ਇਸ ਮੌਕੇ ਉਨ੍ਹਾਂ ਪ੍ਰਦਰਸ਼ਨ ਕਰਦੇ ਹੋਏ ਸਕੂਲ ਮੈਨੇਜਮੈਂਟ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਕੂਲੀ ਫੀਸ ਵਸੂਲ ਕਰਨ ਦੇ ਮਾਮਲੇ 'ਚ ਮਾਪਿਆਂ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਸਕੂਲ ਦੇ ਹੱਕ ਵਿੱਚ ਫੈਸਲਾ ਲਿਆ ਹੈ, ਜਿਸ ਕਰਕੇ ਉਹ ਪ੍ਰਦਰਸ਼ਨ ਕਰ ਰਹੇ ਹਨ। 

ਪੜ੍ਹੋ ਇਹ ਵੀ ਖਬਰ - ਖਾਣਾ ਬਣਾਉਣ ’ਚ ਮਾਹਿਰ ਹੁੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ, ਜਾਣੋ ਹੋਰ ਵੀ ਗੱਲਾਂ

PunjabKesari

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਉਨ੍ਹਾਂ ਦੇ ਬੱਚੇ ਸਕੂਲ ਹੀ ਨਹੀਂ ਗਏ, ਤਾਂ ਫਿਰ ਉਹ ਫੀਸਾਂ ਦਾ ਭੁਗਤਾਰ ਕਿਉਂ ਕਰਨ। ਸੰਗਰੂਰ ਜ਼ਿਲੇ ਦੇ ਸਾਰੇ ਸਕੂਲਾਂ ਵਿਚ ਫੀਸਾਂ ਲਈਆਂ ਜਾ ਰਹੀਆਂ ਹਨ, ਜੋ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਵਾਲੇ ਉਨ੍ਹਾਂ ਨੂੰ ਫੀਸਾਂ ਦੇ ਸਬੰਧ ’ਚ ਜ਼ਿਆਦਾ ਪਰੇਸ਼ਾਨ ਕਰਨਗੇ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ।

ਪੜ੍ਹੋ ਇਹ ਵੀ ਖਬਰ - ਮਾਸਕ ਪਾਉਣ ’ਚ ਤੁਹਾਨੂੰ ਵੀ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ, ਤਾਂ ਜ਼ਰੂਰ ਪੜ੍ਹੋ ਇਹ ਖਬਰ

PunjabKesari


rajwinder kaur

Content Editor

Related News