ਸੁਨਾਮ ‘ਚ ਸਕੂਟਰੀ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਜ਼ਖਮੀ

Wednesday, Jan 15, 2020 - 04:23 PM (IST)

ਸੁਨਾਮ ‘ਚ ਸਕੂਟਰੀ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਜ਼ਖਮੀ

ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਦੇ ਸੁਨਾਮ 'ਚ ਲੋਹੜੀ ਵਾਲੀ ਰਾਤ ਪਰਮਾਨੰਦ ਬਸਤੀ ਵਿੱਚ ਕੁਝ ਨੌਜਵਾਨਾਂ ਵਲੋਂ ਇਕ ਘਰ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਇੱਟਾਂ-ਰੋੜੇ ਚੱਲੇ ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਨੌਜਵਾਨ ਜ਼ਖਮੀ ਹੋ ਗਿਆ। ਇਹ ਪੂਰੀ ਘਟਨਾ ਇੱਕ ਘਰ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਵਾਲਿਆਂ ਦਾ ਕਹਿਣਾ ਹੈ ਕਿ ਸਕੂਟਰੀ ਦੇ ਪੈਸਿਆ ਦੀ ਗੱਲ ਇੰਨੀ ਵੱਧ ਗਈ ਸੀ ਕਿ ਬਦਮਾਸ਼ਾਂ ਨੇ ਫੋਨ ਤੇ ਘਰ ਆਉਣ ਦੀ ਧਮਕੀ ਦਿਤੀ ਸੀ। ਉਨ੍ਹਾਂ ਕਿਹਾ “ਸਾਨੂੰ ਇਹ ਧਮਕੀ ਹੀ ਲੱਗੀ ਸੀ ਪਰ ਅਚਾਨਕ ਕੁਝ ਬਦਮਾਸ਼ਾਂ ਨੇ ਸਾਡੇ ਘਰ ਤੇ ਹਮਲਾ ਕਰ ਦਿੱਤਾ ਤੇ ਇੱਟਾਂ ਚੱਲਾਇਆਂ ਤੇ ਫਾਇਰਿੰਗ ਵੀ ਕੀਤੀ।“ ਇਸ ਸਬੰਧੀ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਹਮਲੇ ‘ਚ ਦੋਵਾਂ ਧਿਰਾਂ ਦੇ ਲੋਕ ਜ਼ਖਮੀ ਹੋਏ ਹਨ ਤੇ ਦੋਹਾਂ ਧਿਰਾਂ ’ਤੇ ਕਰਾਸ ਪਰਚਾ ਹੋਇਆ ਹੈ, ਜਿਸ ਦੇ ਤਹਿਤ ਪੁਲਸ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। 


author

Baljeet Kaur

Content Editor

Related News