ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦਾ ਪੱਕਾ ਧਰਨਾ 162ਵੇਂ ਦਿਨ 'ਚ ਦਾਖ਼ਲ

02/16/2020 3:06:43 PM

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ) : ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਦਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਲੱਗਾ ਪੱਕਾ ਧਰਨਾ 162 ਦਿਨਾਂ ਤੋਂ ਜਾਰੀ ਹੈ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ,  ਸੂਬਾਈ ਆਗੂ ਰਣਬੀਰ ਨਦਾਮਪੁਰ, ਤਜਿੰਦਰ ਬਠਿੰਡਾ ਅਤੇ ਸੰਦੀਪ ਗਿੱਲ ਨੇ ਕਿਹਾ ਕਿ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਰੁਜ਼ਗਾਰ ਅਧਿਆਪਕਾਂ ਦੀ ਸਾਰ ਲੈਣੀ ਚਾਹੀਦੀ ਹੈ। ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਸਬੰਧੀ ਸਰਕਾਰ ਦੀ ਖਾਮੋਸ਼ੀ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਲੋਕ-ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਮਕਾਉਣਾ ਚਾਹੁੰਦੀ ਹੈ।

ਅਧਿਆਪਕਾਂ ਨੇ ਮੁੱਖ-ਮੰਤਰੀ ਤੋਂ ਮੰਗ ਕੀਤੀ ਹੈ ਕਿ ਅਧਿਆਪਕ ਭਰਤੀ ਲਈ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ, ਕਿਉਂਕਿ ਨੌਕਰੀ ਉਡੀਕਦਿਆਂ ਹਜ਼ਾਰਾਂ ਟੈੱਟ ਪਾਸ ਉਮੀਦਵਾਰ ਓਵਰ-ਏਜ਼ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਬਾਰਡਰ-ਕੇਡਰ ਬਣਾ ਕੇ ਭਰਤੀ ਕਰਨ ਦੀ ਬਜਾਏ, ਪੂਰੇ ਪੰਜਾਬ 'ਚ ਖਾਲ੍ਹੀ ਪਈਆਂ ਲਗਭਗ 30 ਹਜ਼ਾਰ ਅਸਾਮੀਆਂ ਭਰੇ।


cherry

Content Editor

Related News