ਜਿਨਸੀ ਸ਼ੋਸ਼ਣ ਦੀ ਸ਼ਿਕਾਰ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਕਿਸਾਨਾਂ DC ਦਫਤਰ ਮੁਹਰੇ ਲਾਇਆ ਧਰਨਾ

12/20/2019 4:52:31 PM

ਸੰਗਰੂਰ/ਬਰਨਾਲਾ (ਰਾਜੇਸ਼ ਕੋਹਲੀ/ਪੁਨੀਤ ਮਾਨ) : ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿਚ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਮਹਿਲਾ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਐਸ.ਡੀ.ਐਮ. ਸੰਗਰੂਰ ਨੂੰ ਮੰਗ ਪੱਤਰ ਸੌਂਪਦੇ ਹੋਏ ਮੰਗ ਕੀਤੀ ਕਿ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਜਾਏ।

ਇਸੇ ਤਰ੍ਹਾਂ ਬਰਨਾਲਾ ਵਿਚ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀ.ਸੀ. ਦਫਤਰ ਸਾਹਮਣੇ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਇਕ ਪਾਸੇ ਔਰਤਾਂ ਦੀ ਸੁਰੱਖਿਆ ਲੈ ਕੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਉਥੇ ਹੀ ਦੂਜੇ ਪਾਸੇ ਸੂਬੇ ਵਿਚ ਔਰਤਾਂ ਨਾਲ ਕੁੱਟਮਾਰ ਅਤੇ ਜਬਰ-ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮਹਿਲਾ ਡਾਕਟਰ ਨੂੰ ਇਨਸਾਫ ਨਾ ਦਿਵਾਇਆ ਤਾਂ ਇਹ ਸੰਘਰਸ਼ ਹੋਰ ਤਿੱਖਾ ਹੋਵੇਗਾ।

cherry

This news is Content Editor cherry